ਬਰਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਰੀਠਾ ਸਾਹਿਬ ਵੈੱਲਫੇਅਰ ਕਲੱਬ ਬਰਨਾਲਾ ਵਲੋਂ ਸਮੂਹ ਗੋਬਿੰਦ ਕਾਲੋਨੀ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਿਤੀ 29 ਮਾਰਚ ਨੂੰ ਗੋਬਿੰਦ ਕਾਲੋਨੀ, ਗਲੀ ਨੰ: 4, ਨੇੜੇ ਰੌਸ਼ਨ ਲਾਲ ਦਾ ਕਾਰਖ਼ਾਨਾ ਬਰਨਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਗੁਰਜੰਟ ਸਿੰਘ ਸੋਨਾ ਨੇ ਦੱਸਿਆ ਕਿ ਮਿਤੀ 27 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ ਅਤੇ ਮਿਤੀ 29 ਮਾਰਚ ਦਿਨ ਐਤਵਾਰ ਨੂੰ ਸਵੇਰੇ 11 ਵਜੇ ਭੋਗ ਪਾਏ ਜਾਣਗੇ | ਉਪਰੰਤ ਮਹਾਨ ਗੁਰਮਤਿ ਸਮਾਗਮ ਹੋਵੇਗਾ | ਜਿਸ ਵਿਚ ਭਾਈ ਹਰਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਨੌਵੀਂ ਹੰਡਿਆਇਆ ਵਲੋਂ ਗੁਰਬਾਣੀ ਕੀਰਤਨ ਅਤੇ ਭਾਈ ਗੁਰਦਿੱਤ ਸਿੰਘ ਤੇ ਭਾਈ ਗੋਬਿੰਦ ਸਿੰਘ ਇੰਟਰਨੈਸ਼ਨਲ ਕਵੀਸ਼ਰੀ ਜਥਾ ਭੈਣੀ ਬੜਿੰਗਾਂ ਵਲੋਂ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਸਮਾਗਮ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਖ਼ਾਲਸਾ ਵਲੋਂ ਮੁਫ਼ਤ ਧਾਰਮਿਕ ਲਿਕਟੇਚਰ ਵੰਡਿਆ ਜਾਵੇਗਾ |