22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਆਰੀਆਭੱਟ ਕਾਲਜ ਵਿਖੇ ਉੱਦਮਤਾ ਅਤੇ ਨਵੀਨਤਾ ਵਿਸ਼ੇ ਸੰਬੰਧੀ ਵਰਕਸ਼ਾਪ ਲਗਾਈ <br/>

ਅਜੀਤ ਡੈਸਕ 27-03-2026
ਬਰਨਾਲਾ, 26 ਮਾਰਚ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਵਿਖੇ ਉੱਦਮਤਾ ਅਤੇ ਨਵੀਨਤਾ ਵਿਸ਼ੇ ਸਬੰਧੀ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਨੂੰ ਰਚਨਾਤਮਿਕ ਸੋਚਣ ਅਤੇ ਸਟਾਰਟਅੱਪ ਈਕੋਸਿਸਟਮ ਵਿਚ ਮੌਕਿਆਂ ਦੀ ਪੜਚੋਲ ਕਰਨ ਲਈ ਉਤਸ਼ਾਹਿਤ ਕਰਨਾ ਸੀ | ਵਰਕਸ਼ਾਪ ਦੌਰਾਨ ਸ੍ਰੀਮਤੀ ਸੁਖਪ੍ਰੀਤ ਕੌਰ ਨੇ ਅੱਜ ਦੇ ਮੁਕਾਬਲੇ ਵਾਲੇ ਸੰਸਾਰ ਵਿਚ ਨਵੀਨਤਾ, ਵਿਚਾਰ ਪੈਦਾ ਕਰਨ ਅਤੇ ਉੱਦਮੀ ਮਾਨਸਿਕਤਾ ਦੀ ਮਹੱਤਤਾ ਨੂੰ ਉਜਾਗਰ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਪਾਰਕ ਮੌਕਿਆਂ ਦੀ ਪਛਾਣ ਕਰਨ, ਨਵੀਨਤਾਕਾਰੀ ਹੱਲ ਵਿਕਸਤ ਕਰਨ ਅਤੇ ਵਿਚਾਰਾਂ ਨੂੰ ਸਫਲ ਉੱਦਮਾਂ ਵਿਚ ਬਦਲਣ ਬਾਰੇ ਮਾਰਗਦਰਸ਼ਨ ਕੀਤਾ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜ: ਰਾਕੇਸ਼ ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕ ਡਾ: ਭਵੇਤ ਗਰਗ, ਵਣਜ ਅਤੇ ਪ੍ਰਬੰਧਨ ਵਿਭਾਗ ਦੇ ਮੁਖੀ ਡਾ: ਜਸ਼ਨ ਜੋਤ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਬਰੌਡਵੇ ਸਕੂਲ ਮਨਾਲ ਵਿਖੇ ਪੰਜਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੀ ਗ੍ਰੈਜੂਏਸ਼ਨ ਸੈਰਾਮਨੀ ਮਨਾਈ <br/> ਅਗਲੀ ਖ਼ਬਰ ਅਸ਼ਟਮੀ ਦਾ ਤਿਉਹਾਰ ਕੰਜਕਾਂ ਪੂਜ ਕੇ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।