22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਬਰੌਡਵੇ ਸਕੂਲ ਮਨਾਲ ਵਿਖੇ ਪੰਜਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੀ ਗ੍ਰੈਜੂਏਸ਼ਨ ਸੈਰਾਮਨੀ ਮਨਾਈ <br/>

ਅਜੀਤ ਡੈਸਕ 27-03-2026
ਮਹਿਲ ਕਲਾਂ, 26 ਮਾਰਚ (ਅਵਤਾਰ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਪੰਜਵੀਂ ਸ਼੍ਰੇਣੀ ਦੀ ਗ੍ਰੈਜੂਏਸ਼ਨ ਸੈਰਾਮਨੀ ਬੜੀ ਧੂਮਧਾਮ ਨਾਲ ਮਨਾਈ | ਇਸ ਵਿਸ਼ੇਸ਼ ਮੌਕੇ 'ਤੇ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੀਆਂ ਮਾਵਾਂ ਨੇ ਵੀ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ | ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਸਮਾਗਮ ਦੀ ਖ਼ਾਸੀਅਤ ਮਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੁਆਰਾ ਪੇਸ਼ ਕੀਤੀਆਂ ਉਤਸ਼ਾਹ ਪੂਰਵਕ ਪੇਸ਼ਕਾਰੀਆਂ ਰਹੀਆਂ | ਇਨ੍ਹਾਂ ਪੇਸ਼ਕਾਰੀਆਂ 'ਚ ਮਾਵਾਂ ਅਤੇ ਬੱਚਿਆਂ ਵਿਚਕਾਰ ਪਿਆਰ ਅਤੇ ਸਹਿਯੋਗ ਦੀ ਸੁੰਦਰ ਝਲਕ ਵੇਖਣ ਨੂੰ ਮਿਲੀ | ਬੱਚਿਆਂ ਨੇ ਆਪਣੇ ਪ੍ਰਦਰਸ਼ਨ ਨਾਲ ਸਭ ਦਾ ਮਨ ਮੋਹ ਲਿਆ ਅਤੇ ਦਰਸ਼ਕਾਂ ਨੇ ਖ਼ੂਬ ਆਨੰਦ ਮਾਣਿਆ | ਸਮਾਗਮ ਦੌਰਾਨ ਮਾਪਿਆਂ ਵਿਚ ਖ਼ੁਸ਼ੀ ਦੀ ਝਲਕ ਪਾਈ ਗਈ ਕਿਉਂਕਿ ਉਹ ਆਪਣੇ ਬੱਚਿਆਂ ਦੀ ਪ੍ਰਾਪਤੀ ਪ੍ਰਤੀ ਪੂਰੇ ਸੰਤੁਸ਼ਟ ਸਨ | ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਇਕ ਵੱਖਰੇ ਅੰਦਾਜ਼ ਨਾਲ ਮਨਾਉਣਾ ਅਤੇ ਉਨ੍ਹਾਂ ਨੂੰ ਅਗਲੇ ਪੜਾਅ ਲਈ ਉਤਸ਼ਾਹਿਤ ਕਰਨਾ ਸੀ | ਸਕੂਲ ਚੇਅਰਮੈਨ ਰਣਜੀਤ ਸਿੰਘ ਚੀਮਾ, ਡਾਇਰੈਕਟਰ ਮੈਡਮ ਨਵਰੀਤ ਕੌਰ ਚੀਮਾ ਅਤੇ ਪਿ੍ੰਸੀਪਲ ਮੁਹੰਮਦ ਆਰਿਫ਼ ਸੈਫ਼ੀ ਵਲੋਂ ਸਾਰੇ ਬੱਚਿਆਂ ਨੂੰ ਗਰੁੱਪ ਫ਼ੋਟੋ ਅਤੇ ਗ੍ਰੈਜੂਏਸ਼ਨ ਸਰਟੀਫਿਕੇਟ ਵੰਡੇ ਅਤੇ ਉਨ੍ਹਾਂ ਦੇ ਉਜਵਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੱਧਾਹੂਰ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਆਰੀਆਭੱਟ ਕਾਲਜ ਵਿਖੇ ਉੱਦਮਤਾ ਅਤੇ ਨਵੀਨਤਾ ਵਿਸ਼ੇ ਸੰਬੰਧੀ ਵਰਕਸ਼ਾਪ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।