ਮਹਿਲ ਕਲਾਂ, 26 ਮਾਰਚ (ਅਵਤਾਰ ਸਿੰਘ ਅਣਖੀ)-ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੱਧਾਹੂਰ ਵਿਖੇ ਨਵੇਂ ਵਿਦਿਅਕ ਸੈਸ਼ਨ (2026-27) ਦੀ ਆਰੰਭਤਾ ਮੌਕੇ ਸਕੂਲ ਕੰਪਲੈਕਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਭਾਈ ਗੁਰਜੀਤ ਸਿੰਘ ਗੰਗੋਹਰ ਦੇ ਜੱਥੇ ਵਲੋਂ ਇਲਾਹੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਮਨਜੀਤ ਸਿੰਘ ਤੂਰ ਅਤੇ ਪਿ੍ੰਸੀਪਲ ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸੈਸ਼ਨ 2026-27 ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਦਾਖਲੇ ਸ਼ੁਰੂ ਹੋ ਚੁੱਕੇ ਹਨ | ਉਨ੍ਹਾਂ ਵਿਦਿਆਰਥੀਆਂ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਵਿਚ ਆਰ.ਓ. ਸਿਸਟਮ, ਖੁੱਲ੍ਹੇ ਤੇ ਹਵਾਦਾਰ ਕਮਰੇ, ਆਧੁਨਿਕ ਸਾਇੰਸ ਲੈਬਜ਼ ਅਤੇ ਤਜ਼ਰਬੇਕਾਰ ਸਟਾਫ਼ ਉਪਲਬਧ ਹੈ | ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪੂਰਾ ਸਕੂਲ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਵਧੀਆ ਭਵਿੱਖ ਲਈ ਸਕੂਲ ਨਾਲ ਸੰਪਰਕ ਕਰਨ | ਇਸ ਮੌਕੇ ਸਕੂਲ ਸਰਪ੍ਰਸਤ ਪਿ੍ਤਪਾਲ ਕੌਰ, ਵਾਈਸ ਪਿ੍ੰਸੀਪਲ ਬਲਵੀਰ ਕੌਰ, ਪ੍ਰਦੀਪ ਕੌਰ, ਮਨਪ੍ਰੀਤ ਕੌਰ, ਸੁਖਜੀਤ ਕੌਰ, ਸੁਖਦੀਪ ਕੌਰ, ਦਿਆ ਸਿੰਘ ਅਤੇ ਮਨਦੀਪ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |