ਮਹਿਲ ਕਲਾਂ, 26 ਮਾਰਚ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਅਧੀਨ ਆਉਂਦੇ ਥਾਣਾ ਠੁੱਲੀਵਾਲ ਦੀ ਪੁਲਿਸ ਪਾਰਟੀ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ 95 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਕੇ ਮੁਕੱਦਮਾ ਦਰਜ ਕਰਨ ਦਾ ਪਤਾ ਲੱਗਿਆ ਹੈ, ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਅੰਮਿ੍ਤਪਾਲ ਸਿੰਘ ਉਰਫ਼ ਲੱਡਾ ਪੁੱਤਰ ਜਸਵੀਰ ਸਿੰਘ ਵਾਸੀ ਕੁਰੜ ਵਜੋਂ ਹੋਈ | ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਕੁਰੜ ਤੋਂ ਪਿੰਡ ਮਿੱਠੇਵਾਲ ਨੂੰ ਜਾਂਦੇ ਕੱਚੇ ਰਸਤੇ ਨੇੜਲੇ ਸਰਕਾਰੀ ਸਕੂਲ ਪਾਸ ਸੂਆ ਪੁਲ ਪਾਸੋਂ ਅੰਮਿ੍ਤਪਾਲ ਸਿੰਘ ਨੂੰ ਏ.ਐੱਸ.ਆਈ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਮੁਖ਼ਬਰ ਦੀ ਇਤਲਾਹ ਉੱਤੇ ਮੁਕੱਦਮਾ ਦਰਜ ਕਰ ਕੇ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਦੀ ਤਲਾਸ਼ੀ ਦੌਰਾਨ 95 ਨਸ਼ੀਲੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਵਲੋਂ ਮੁਲਜ਼ਮ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਦੇ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |