ਮਹਿਲ ਕਲਾਂ, 26 ਮਾਰਚ (ਅਵਤਾਰ ਸਿੰਘ ਅਣਖੀ)-ਆਜ਼ਾਦੀ ਦੇ ਸੰਗਰਾਮ ਵਿਚ ਆਪਾ ਵਾਰ ਗਏ ਗ਼ਦਰ ਲਹਿਰ ਲਹਿਰ ਦੇ ਹੀਰੋ ਮਹਾਨ ਸੂਰਬੀਰ ਸ਼ਹੀਦ ਰਹਿਮਤ ਅਲੀ ਵਜੀਦਕੇ ਦੀ ਸਾਲਾਨਾ ਬਰਸੀ ਸਮਾਗਮ ਗ੍ਰਾਮ ਪੰਚਾਇਤ ਵਜੀਦਕੇ ਖ਼ੁਰਦ, ਗ੍ਰਾਮ ਪੰਚਾਇਤ ਵਜੀਦਕੇ ਕਲਾਂ, ਸ਼ਹੀਦ ਰਹਿਮਤ ਅਲੀ ਮੈਮੋਰੀਅਲ ਕਲੱਬ, ਸਾਬਕਾ ਸੈਨਿਕ ਵਿੰਗ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਸ਼ਹੀਦ ਰਹਿਮਤ ਅਲੀ ਵਜੀਦਕੇ ਮੈਮੋਰੀਅਲ ਸਰਕਾਰੀ ਹਾਈ ਸਕੂਲ ਪਿੰਡ ਵਜੀਦਕੇ ਖ਼ੁਰਦ ਵਿਖੇ ਮਨਾਈ ਗਈ | ਇਸ ਮੌਕੇ ਸੱਤਾਧਾਰੀ ਧਿਰ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਦਿਆਂ ਪ੍ਰਬੰਧਕਾਂ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤਾ | ਆਗੂਆਂ ਨੇ ਸਾਂਝੇ ਰੂਪ ਵਿਚ ਸ਼ਹੀਦ ਦੇ ਦੋਵੇਂ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣ ਲਈ ਵਿਸ਼ੇਸ਼ ਤੌਰ 'ਤੇ ਪ੍ਰੋਜੈਕਟ ਉਲੀਕੇ ਜਾਣ ਅਤੇ ਸ਼ਹੀਦ ਦੀ ਢੁਕਵੀਂ ਸ਼ਾਨਦਾਰ ਯਾਦਗਾਰ ਬਣਾਉਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ | ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਏ.ਪੀ.ਆਰ.ਓ ਮੈਡਮ ਜਗਵੀਰ ਕੌਰ, ਡੀ.ਡੀ.ਪੀ.ਓ ਬਰਨਾਲਾ ਸ਼ਮਿੰਦਰ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜਥੇਦਾਰ ਨਾਥ ਸਿੰਘ ਹਮੀਦੀ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ, ਹੌਪ ਫ਼ਾਰ ਦੇ ਕੁਲਵੰਤ ਸਿੰਘ ਟਿੱਬਾ, ਐਡਵੋਕੇਟ ਜਸਵੀਰ ਸਿੰਘ ਖੇੜੀ, ਸੈਕਟਰੀ ਗੁਰਦੀਪ ਸਿੰਘ, ਕਾਂਗਰਸ ਦੇ ਕੋਆਰਡੀਨੇਟਰ ਗੁਰਮੇਲ ਸਿੰਘ ਮੌੜ, ਪ੍ਰਧਾਨ ਪਰਮਿੰਦਰ ਸ਼ੰਮੀ ਠੁੱਲੀਵਾਲ, ਡਾ: ਬਲਵੰਤ ਰਾਏ ਹਮੀਦੀ, ਡਾ: ਅਮਰਜੀਤ ਸਿੰਘ, ਪ੍ਰਧਾਨ ਸ਼ਮਿੰਦਰ ਸਿੰਘ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ ਵਜੀਦਕੇ, ਅਮਰਜੀਤ ਸਿੰਘ ਵਜੀਦਕੇ, ਡਾ: ਜਸਵੀਰ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਕੋਚ ਲਛਮਣ ਸਿੰਘ ਵਜੀਦਕੇ ਆਦਿ ਆਗੂਆਂ ਨੇ ਮਹਾਨ ਸੂਰਬੀਰ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕਰਦਿਆਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ | ਅਖੀਰ ਵਿਚ ਸਮੂਹ ਪ੍ਰਬੰਧਕਾਂ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਤੋਂ ਇਲਾਵਾ ਹੋਣਹਾਰ ਵਿਦਿਆਰਥਣ ਓਾਕਾਰ ਕੌਰ ਗਰੇਵਾਲ ਅਤੇ ਲੇਬਰ ਇੰਸਪੈਕਟਰ ਸੰਦੀਪ ਕੌਰ ਵਜੀਦਕੇ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |