22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਮਲੇਰਕੋਟਲਾ ਪੁਲਿਸ ਵੱਲੋਂ ਪਿੰਡਾਂ ਤੇ ਸ਼ਹਿਰੀ ਇਲਾਕਿਆਂ 'ਚ ਨਸ਼ਿਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਚਲਾਈ <br/>

ਅਜੀਤ ਡੈਸਕ 27-03-2026
ਮਲੇਰਕੋਟਲਾ, 26 ਮਾਰਚ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਕਪਤਾਨ ਪੁਲਿਸ (ਪੀ.ਬੀ.ਆਈ) ਰਾਜਵਿੰਦਰ ਸਿੰਘ, ਡੀ.ਐੱਸ.ਪੀ ਐਨ.ਡੀ.ਪੀ. ਐੱਸ ਯਾਦਵਿੰਦਰ ਸਿੰਘ ਤੇ ਡੀ.ਐੱਸ.ਪੀ ਸਬ ਡਵੀਜ਼ਨ ਅਮਰਗੜ੍ਹ ਸੰਜੀਵ ਕਪੂਰ ਵੱਲੋਂ ਭਾਰੀ ਪੁਲਿਸ ਫੋਰਸ ਸਮੇਤ ਪਿੰਡ ਬਾਗੜੀਆਂ ਵਿਖੇ ਕਾਰਡਨ ਐਂਡ ਸਰਚ ਆਪ੍ਰੇਸ਼ਨ ਕੀਤਾ ਗਿਆ | ਡੀ.ਐੱਸ.ਪੀ ਸਬਡਵੀਜ਼ਨ ਮਲੇਰਕੋਟਲਾ ਮਾਨਵਜੀਤ ਸਿੰਘ ਵੱਲੋਂ ਪੁਲਿਸ ਫੋਰਸ ਸਮੇਤ ਪੱਕਾ ਦਰਵਾਜਾ ਜਮਾਲਪੁਰਾ ਦੇ ਸ਼ੱਕੀ ਇਲਾਕਿਆਂ ਤੇ ਟਿਕਾਣਿਆਂ ਉੱਪਰ ਸਰਚ ਅਭਿਆਨ ਚਲਾਇਆ ਗਿਆ | ਡੀ.ਐੱਸ.ਪੀ ਸਬ ਡਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ ਵੱਲੋਂ ਅਹਿਮਦਗੜ੍ਹ ਸ਼ਹਿਰ ਦੇ ਅੰਦਰ ਕਾਰਡਨ ਐਂਡ ਸਰਚ ਆਪ੍ਰੇਸ਼ਨ ਅਮਲ ਵਿੱਚ ਲਿਆਂਦਾ ਗਿਆ | ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਨਸ਼ਾ ਵੇਚਣ ਦੀ ਆਦਤ ਨੂੰ ਛੱਡ ਕੇ ਆਪਣੀ ਰੋਜ਼ੀ-ਰੋਟੀ ਲਈ ਹੋਰ ਕਿੱਤਿਆਂ ਰਾਹੀਂ ਆਪਣੀ ਜ਼ਿੰਦਗੀ ਨੂੰ ਸੁਧਾਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰ 'ਤੇ ਚਲਾਏ ਜਾ ਰਹੇ ਇਸ ਅਭਿਆਨ ਤਹਿਤ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਤੇ ਡੀ.ਜੀ.ਪੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ 'ਤੇ ਕਾਰਵਾਈ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਵੀ ਇਸ ਮੁਹਿੰਮ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ, ਜਿਸ ਨਾਲ ਨਸ਼ਾ ਤਸਕਰੀ ਨੂੰ ਰੋਕਣ ਵਿੱਚ ਜ਼ਿਲ੍ਹਾ ਪੁਲਿਸ ਨੂੰ ਸਫਲਤਾ ਮਿਲੀ ਹੈ | ਇਸ ਕਾਰਡਨ ਐਂਡ ਸਰਚ ਆਪ੍ਰੇਸ਼ਨ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਮੁੱਖ ਮੰਤਰੀ ਪੰਜਾਬ ਦੇ ਯਤਨਾਂ ਸਦਕਾ ਪੰਜਾਬ ਖੇਡਾਂ ਦੇ ਖੇਤਰ 'ਚ ਸੰਸਾਰ ਦੇ ਨਕਸ਼ੇ 'ਤੇ ਉੱਭਰਨ ਲੱਗਾ-ਚੇਅਰਮੈਨ ਜ਼ਾਫ਼ਰ... ਅਗਲੀ ਖ਼ਬਰ ਤਪਾ ਦੀ ਕੁਵੀਰਾ ਸ਼ਰਮਾ ਨੇ ਟੀ.ਵੀ ਰਿਆਲਿਟੀ ਸ਼ੋਅ 'ਕਿਸ ਮੇਂ ਕਿਤਨਾ ਹੈ ਦਮ' 'ਚੋਂ ਪਹਿਲਾ ਸਥਾਨ ਹਾਸਲ ਕਰ ਕੇ ਜ਼ਿਲੇ੍ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।