22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪਿੰਡ ਠੁੱਲੀਵਾਲ 'ਚ ਬਣੇਗਾ ਨਮੂਨੇ ਦਾ ਖੇਡ ਸਟੇਡੀਅਮ, ਨੌਜਵਾਨਾਂ ਨੂੰ ਦੇਵੇਗਾ ਨਵੀਂ ਦਿਸ਼ਾ-ਕੈਬਨਿਟ ਮੰਤਰੀ ਸੌਂਦ <br/>

ਅਜੀਤ ਡੈਸਕ 27-03-2026
ਮਹਿਲ ਕਲਾਂ, 26 ਮਾਰਚ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਠੁੱਲੀਵਾਲ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕਰਦਿਆਂ ਸਮੱਸਿਆਵਾਂ ਸੁਣੀਆਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਕਈ ਅਹਿਮ ਐਲਾਨ ਕੀਤੇ | ਇਸ ਮੌਕੇ ਪ੍ਰਧਾਨ ਹਰਤੇਜ ਸਿੰਘ ਸਿੱਧੂ ਵਲੋਂ ਮੰਤਰੀ ਸੌਂਦ ਨੂੰ ਪਿੰਡ ਦੀਆਂ ਵੱਖ-ਵੱਖ ਲੋੜਾਂ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ | ਮੰਤਰੀ ਸੌਂਦ ਨੇ ਭਰੋਸਾ ਦਿੰਦਿਆਂ ਕਿਹਾ ਕਿ ਪਿੰਡ ਠੁੱਲੀਵਾਲ ਵਿਚ ਇਕ ਨਮੂਨੇ ਦਾ ਆਧੁਨਿਕ ਖੇਡ ਸਟੇਡੀਅਮ ਤਿਆਰ ਕੀਤਾ ਜਾਵੇਗਾ, ਜਿਸ ਨਾਲ ਨੌਜਵਾਨਾਂ ਨੂੰ ਉੱਚ ਪੱਧਰੀ ਖੇਡ ਸਹੂਲਤਾਂ ਪ੍ਰਾਪਤ ਹੋਣਗੀਆਂ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਹਲਕਾ ਮਹਿਲ ਕਲਾਂ ਅੰਦਰ 45 ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ | ਇਹ ਉਪਰਾਲੇ ਪਿੰਡ ਪੱਧਰ 'ਤੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਜੀਵਨ ਵੱਲ ਲੈ ਕੇ ਜਾਣ 'ਚ ਮੀਲ ਪੱਥਰ ਸਾਬਤ ਹੋਣਗੇ | ਮੰਤਰੀ ਨੇ ਦੱਸਿਆ ਕਿ ਸਕੂਲਾਂ 'ਚ ਖੇਡਾਂ ਲਈ ਆਧੁਨਿਕ ਸਾਜੋ-ਸਾਮਾਨ ਮੁਹੱਈਆ ਕਰਵਾਇਆ ਕਰਵਾ ਕੇ ਕੋਚਿੰਗ ਸਹੂਲਤਾਂ ਨੂੰ ਵੀ ਵਧਾਇਆ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀ ਸਿਖਲਾਈ ਲੈ ਕੇ ਰਾਜ ਅਤੇ ਨੈਸ਼ਨਲ ਪੱਧਰ 'ਤੇ ਖੇਡ ਕੇ ਨਾਂਅ ਰੌਸ਼ਨ ਕਰ ਸਕਣ | ਸਰਪੰਚ ਪਰਮਜੀਤ ਕੌਰ ਸਿੱਧੂ ਨੇ ਪਿੰਡ ਠੁੱਲੀਵਾਲ ਦੀ ਸ਼ਹੀਦੀ ਵਿਰਾਸਤ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਠੁੱਲੀਵਾਲ ਦੇ ਜੰਮਪਲ ਸੱਤ ਫ਼ੌਜੀ ਸੂਰਬੀਰ ਜੋਧਿਆਂ ਨੇ ਸਮੇਂ-ਸਮੇਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤਾਂ ਦਾ ਜਾਮ ਪੀ ਕੇ ਨਾਂਅ ਉੱਚਾ ਕੀਤਾ ਹੈ | ਕੈਬਨਿਟ ਮੰਤਰੀ ਸੌਂਦ ਨੇ ਮਾਣ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਅਜਿਹੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਦਾ ਕਾਇਮ ਰੱਖਣ ਲਈ ਭਗਵੰਤ ਮਾਨ ਸਰਕਾਰ ਵਲੋਂ ਸ਼ਹੀਦਾਂ ਦੇ ਜਨਮ ਭੋਇ ਪਿੰਡਾਂ ਦੇ ਪਹਿਲ ਦੇ ਵਿਕਾਸ ਕਾਰਜ ਕਰਵਾ ਕੇ ਨਮੂਨੇ ਦੇ ਪਿੰਡ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਮੰਤਰੀ ਸੌਂਦ ਵਲੋਂ ਸਰਕਾਰੀ ਹਾਈ ਸਕੂਲ ਪਿੰਡ ਕੁਰੜ ਵਿਖੇ ਖੇਡ ਗਰਾਊਾਡ ਦਾ ਦੌਰਾ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਚੇਅਰਮੈਨ ਸੁਖਵਿੰਦਰ ਦਾਸ ਕੁਰੜ, ਸੰਮਤੀ ਮੈਂਬਰ ਦਵਿੰਦਰ ਸਿੰਘ ਧਨੋਆ, ਸੰਮਤੀ ਮੈਂਬਰ ਹਰਜੀਤ ਸਿੰਘ ਠੁੱਲੀਵਾਲ, ਜਸਵਿੰਦਰ ਸਿੰਘ ਜੱਸੀ, ਹਰਪ੍ਰੀਤ ਸਿੰਘ ਠੁੱਲੀਵਾਲ, ਹਰੀ ਸਿੰਘ, ਯਾਦਵਿੰਦਰ ਸਿੰਘ ਛਾਪਾ, ਮਾਸਟਰ ਹਰਮਨਜੀਤ ਸਿੰਘ ਕੁਤਬਾ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਕੈਰੇ ਦਾ ਕ੍ਰਿਕਟ ਕੱਪ ਟੱਲੇਵਾਲ ਦੀ ਟੀਮ ਨੇ ਆਪਣੇ ਨਾਂਅ ਕੀਤਾ <br/> ਅਗਲੀ ਖ਼ਬਰ ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਦੀ ਸੂਬਾਈ ਕਾਨਫ਼ਰੰਸ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।