08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਥਾਣਾ ਮੁਖੀ ਨੇ ਮਿੰਨੀ ਬੱਸਾਂ 'ਤੇ ਲੱਗੇ ਪ੍ਰੈਸ਼ਰ ਹਾਰਨ ਲੁਹਾਏ <br/>

ਅਜੀਤ ਡੈਸਕ 29-03-2026
ਤਪਾ ਮੰਡੀ, 28 ਮਾਰਚ (ਪ੍ਰਵੀਨ ਗਰਗ)-ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤਪਾ ਪੁਲਿਸ ਨੇ ਸਖ਼ਤ ਰਵੱਈਆ ਅਖ਼ਤਿਆਰ ਕਰਦਿਆਂ ਮਿੰਨੀ ਬੱਸਾਂ 'ਤੇ ਲੱਗੇ ਪ੍ਰੈਸ਼ਰ ਹਾਰਨ ਅਤੇ ਬੁਲੇਟ ਮੋਟਰਸਾਈਕਲਾਂ 'ਤੇ ਲੱਗੇ ਸਲੰਸਰਾਂ 'ਤੇ ਵੱਡੀ ਕਾਰਵਾਈ ਕੀਤੀ | ਪੁਲਿਸ ਨੇ ਮਿੰਨੀ ਬੱਸਾਂ ਦੇ ਲੱਗੇ ਪ੍ਰੈਸ਼ਰ ਹਾਰਨ ਅਤੇ ਸਲੰਸਰਾਂ ਨੂੰ ਮੌਕੇ 'ਤੇ ਲਹਾ ਕੇ ਤਬਾਹ ਕਰਵਾਇਆ ਤੇ ਲੋਕਾਂ ਨੂੰ ਸਖ਼ਤ ਸੁਨੇਹਾ ਦਿੱਤਾ ਕਿ ਕਾਨੂੰਨ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਥਾਣਾ ਮੁਖੀ ਸ਼ਰੀਫ ਖ਼ਾਨ ਨੇ ਦੱਸਿਆ ਕਿ ਸ਼ਹਿਰ ਵਿਚ ਬੁਲੇਟ ਮੋਟਰਸਾਈਕਲਾਂ 'ਤੇ ਲੱਗੇ ਸਲੰਸਰ ਅਤੇ ਮਿੰਨੀ ਬੱਸਾਂ 'ਤੇ ਲੱਗੇ ਪ੍ਰੈਸ਼ਰ ਹਾਰਨ ਜਿਨ੍ਹਾਂ ਨੂੰ ਚਲਾਉਣ ਤੇ ਧਮਾਕੇਦਾਰ ਆਵਾਜ਼ ਪੈਦਾ ਹੁੰਦੀ ਹੈ | ਇਹ ਪ੍ਰੈਸ਼ਰ ਹਾਰਨ ਅਤੇ ਸਲੰਸਰ ਨਾ ਸਿਰਫ਼ ਧੁਨੀ ਪ੍ਰਦੂਸ਼ਣ ਵਧਾਉਂਦੇ ਹਨ, ਬਲਕਿ ਸ਼ਹਿਰੀਆਂ ਦੀ ਸੁਰੱਖਿਆ ਲਈ ਵੀ ਖ਼ਤਰਾ ਬਣਦੇ ਹਨ | ਉਨ੍ਹਾਂ ਕਿਹਾ ਕਿ ਇਹ ਸਲੰਸਰ ਨਾ ਸਿਰਫ਼ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਹਨ, ਸਗੋਂ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਹਨ | ਪੁਲਿਸ ਨੇ ਸ਼ਰ੍ਹੇਆਮ ਇਹ ਕਾਰਵਾਈ ਇਸ ਲਈ ਕੀਤੀ ਤਾਂ ਜੋ ਹੋਰ ਮੋਟਰਸਾਈਕਲ ਸਵਾਰ, ਮਿੰਨੀ ਬੱਸਾਂ ਵਾਲੇ ਅਤੇ ਹੋਰ ਵਾਹਨ ਚਾਲਕ ਵੀ ਸਬਕ ਲੈਣ ਅਤੇ ਭਵਿੱਖ ਵਿਚ ਅਜਿਹੀਆਂ ਗੈਰ-ਕਾਨੂੰਨੀ ਤਰਕੀਬਾਂ ਤੋਂ ਬਚਣ | ਇਸ ਦੌਰਾਨ ਤਪਾ ਤਾਜੋ ਕੈਂਚੀਆਂ ਵਿਚ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ ਅਤੇ ਪੁਲਿਸ ਦੀ ਕਾਰਵਾਈ ਨੂੰ ਸਰਾਹਿਆ | ਲੋਕਾਂ ਦਾ ਕਹਿਣਾ ਸੀ ਕਿ ਵੱਡੇ ਵਾਹਨਾਂ 'ਤੇ ਲੱਗੇ ਪ੍ਰੈਸ਼ਰ ਹੋਰਨ ਤੇ ਬੁਲੇਟ ਦੇ ਪਟਾਕੇ ਵਾਲੇ ਸਲੰਸਰਾਂ ਕਾਰਨ ਉਨ੍ਹਾਂ ਨੂੰ ਕਾਫ਼ੀ ਸਮੇਂ ਤੋਂ ਪੇ੍ਰਸ਼ਾਨੀ ਸੀ, ਜਿਸ ਨਾਲ ਬਜ਼ੁਰਗਾਂ ਅਤੇ ਬੱਚਿਆਂ ਲਈ ਵਾਧੂ ਮੁਸੀਬਤ ਪੈਦਾ ਹੁੰਦੀ ਸੀ | ਇਸ ਮੌਕੇ ਸਹਾਇਕ ਥਾਣੇਦਾਰ ਹਰਦੀਪ ਸਿੰਘ, ਹੌਲਦਾਰ ਇਕਬਾਲ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਅਧਿਆਪਕ ਭਰਤੀ ਕਰਨ ਵਿਚ ਪੰਜਾਬ ਸਰਕਾਰ ਦੀ ਪ੍ਰਾਪਤੀ ਸਿਫ਼ਰ-ਢਿਲਵਾਂ <br/> ਅਗਲੀ ਖ਼ਬਰ ਬਰਨਾਲਾ-ਮਾਨਸਾ ਮੁੱਖ ਮਾਰਗ ਦੀਆਂ ਸਾਈਡਾਂ 'ਤੇ ਢਾਹੇ ਗਏ ਘਰਾਂ ਦੇ ਮਲਵੇ, ਇੱਟਾਂ, ਰੋੜੇ ਪੱਥਰਾਂ ਗੰਦਗੀ ਦੇ ਲੱਗੇ ਢੇਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।