09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਬਰਨਾਲਾ ਦਾ ਵਫ਼ਦ ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਨੂੰ ਮਿਲਿਆ <br/>

ਅਜੀਤ ਡੈਸਕ 29-03-2026
ਬਰਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਬਰਨਾਲਾ ਦਾ ਵਫ਼ਦ ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਸੁਖਪਾਲ ਸਿੰਘ ਗਿੱਲ ਨੂੰ ਮਿਲਿਆ ਅਤੇ ਗੁਲਦਸਤਾ ਭੇਟ ਕਰ ਕੇ ਮੁਬਾਰਕਬਾਦ ਦਿੱਤੀ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਦਾ ਹਰੇਕ ਡੀਲਰ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦਾ ਕਾਰੋਬਾਰ ਬਹੁਤ ਹੀ ਸਾਫ਼ ਸੁਥਰੇ ਢੰਗ ਨਾਲ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਹੀ ਕਾਰੋਬਾਰ ਕਰਦੇ ਰਹਿਣਗੇ | ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਦਾ ਧਿਆਨ ਡੀਲਰਾਂ ਨੂੰ ਆ ਰਹੀਆਂ ਸਮੱਸਿਆਵਾਂ ਵੱਲ ਵੀ ਦਿਵਾਇਆ | ਮੁੱਖ ਖੇਤੀਬਾੜੀ ਅਫ਼ਸਰ ਨੇ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਹੱਲ ਕੀਤਾ ਜਾਵੇਗਾ | ਇਸ ਮੌਕੇ ਜਨਰਲ ਸਕੱਤਰ ਸੰਦੀਪ ਅਰੋੜਾ, ਕੈਸ਼ੀਅਰ ਗੌਰਵ ਕੁਮਾਰ ਤੇ ਪ੍ਰਦੀਪ ਕੁਮਾਰ, ਸੀਨੀਅਰ ਮੀਤ ਪ੍ਰਧਾਨ ਭੀਸ਼ਮ ਕੁਮਾਰ ਤੇ ਰਾਕੇਸ਼ ਬੀਹਲਾ, ਕਾਰਜਕਾਰਨੀ ਕਮੇਟੀ ਮੈਂਬਰ ਯੋਗਰਾਜ ਬਾਂਸਲ, ਦਿਪਾਂਸੂ ਗਰਗ, ਅਮਿਤ ਅਰੋੜਾ, ਰਾਜਨ ਹਸੀਜਾ, ਦੀਪਕ ਕੁਮਾਰ, ਸੁਭਾਸ਼ ਭੋਤਨਾ, ਨਰਦੀਪ ਬਾਂਸਲ ਸਮੇਤ ਹੋਰ ਵੀ ਡੀਲਰ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਆਮ ਆਦਮੀ ਕਲੀਨਿਕ ਦਾ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਨੇ ਕੀਤਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।