13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

400 ਲੀਟਰ ਲਾਹਣ ਅਤੇ 40 ਲੀਟਰ ਨਜਾਇਜ਼ ਸ਼ਰਾਬ ਬਰਾਮਦ

ਅਜੀਤ ਡੈਸਕ 30-03-2026
ਤਪਾ ਮੰਡੀ, 29 ਮਾਰਚ (ਪ੍ਰਵੀਨ ਗਰਗ)-ਡੀ.ਐੱਸ.ਪੀ. ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 400 ਲੀਟਰ ਲਾਹਣ ਅਤੇ 40 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ | ਜਦ ਕਿ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਤਪਾ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਤਪਾ ਪੁਲਿਸ ਦੇ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਦੋਸ਼ੀ ਰੇਸ਼ਮ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਤਾਜੋਕੇ ਨਜਾਇਜ਼ ਸ਼ਰਾਬ ਕੱਢ ਕੇ ਵੇਚਣ ਅਤੇ ਰੱਖਣ ਦਾ ਆਦੀ ਹੈ | ਅਗਰ ਹੁਣੇ ਹੀ ਦੋਸ਼ੀ ਦੇ ਘਰ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ | ਜਿਸ 'ਤੇ ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਦੋਸ਼ੀ ਦੇ ਘਰ ਰੇਡ ਕਰ ਕੇ 400 ਲੀਟਰ ਲਾਹਣ ਅਤੇ 40 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ, ਜਦਕਿ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਜ਼ਿਲ੍ਹੇ ਵਿਚ 24 ਕਰੋੜ ਦੀ ਲਾਗਤ ਵਾਲੇ 94 ਖੇਡ ਮੈਦਾਨਾਂ ਨਾਲ ਖੇਡ ਸੱਭਿਆਚਾਰ ਨੂੰ ਮਿਲੇਗਾ ਹੁਲਾਰਾ-ਮੀਤ ਹੇਅਰ <br/> ਅਗਲੀ ਖ਼ਬਰ 900 ਨਸ਼ੀਲੀਆਂ ਗੋਲੀਆਂ, 75 ਸ਼ੀਸ਼ੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।