13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਪੰਜਾਬ ਸਰਕਾਰ ਨੇ ਉਹ ਕਾਰਜ ਚਾਰ ਸਾਲਾਂ ਵਿਚ ਕਰ ਦਿਖਾਏ ਜੋ ਰਵਾਇਤੀ ਪਾਰਟੀਆਂ 70 ਸਾਲਾਂ 'ਚ ਨਾ ਕਰ ਸਕੀਆਂ-ਪਰਮਿੰਦਰ ਸਿੰਘ ਭੰਗੂ <br/>

ਅਜੀਤ ਡੈਸਕ 30-03-2026
ਟੱਲੇਵਾਲ, 29 ਮਾਰਚ (ਸੋਨੀ ਚੀਮਾ)-ਪੰਜਾਬ ਦੇ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਬਹੁਤ ਹੀ ਖ਼ੁਸ਼ ਹਨ ਕਿਉਂਕਿ ਜਿਸ ਉਤਸ਼ਾਹ ਅਤੇ ਉਮੀਦਾਂ ਦੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰੀ ਉੱਤਰੀ ਹੈ | ਇਹ ਸ਼ਬਦ ਪਰਮਿੰਦਰ ਸਿੰਘ ਭੰਗੂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਨੇ ਪਿੰਡ ਚੀਮਾ ਵਿਖੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਜੋ ਵਾਅਦੇ ਅਤੇ ਜੋ ਗਰੰਟੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਇਕ-ਇਕ ਕਰ ਕੇ ਪੂਰਾ ਕਰ ਲਿਆ ਗਿਆ ਹੈ ਅਤੇ ਉਸ ਤੋਂ ਵੀ ਅਗਾਂਹ ਜਾਂਦੇ ਹੋਏ ਪੰਜਾਬ ਦੇ ਸਰਵਪੱਖੀ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕਰ ਦਿੱਤੀ ਗਈ ਹੈ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਹ ਕਾਰਜ ਸਿਰਫ਼ ਚਾਰ ਸਾਲਾਂ ਵਿਚ ਕਰ ਕੇ ਦਿਖਾ ਦਿੱਤੇ ਹਨ, ਜੋ ਪਿਛਲੀਆਂ ਸਰਕਾਰਾਂ 70 ਸਾਲਾਂ ਵਿਚ ਨਹੀਂ ਕਰ ਸਕੀਆਂ | ਇਸ ਮੌਕੇ ਸੁਖਜਿੰਦਰ ਸਿੰਘ ਪੰਚ, ਮਹਿਕ ਚੀਮਾ ਕੁਆਰਡੀਨੇਟਰ, ਸਮਾਜ ਸੇਵੀ ਜਗਦੇਵ ਸਿੰਘ ਥਿੰਦ ਕੈਨੇਡਾ, ਪੰਚ ਗੁਰਮੇਲ ਸਿੰਘ, ਜਸਵੀਰ ਸਿੰਘ ਮਾਹੀ ਸਾਬਕਾ ਪੰਚ, ਮਿੰਟੂ ਸਿੰਘ ਪੰਚ, ਜਸਵੀਰ ਸਿੰਘ ਗੱਗੀ ਪੰਚ, ਬਲਵੰਤ ਸਿੰਘ ਪੰਚ, ਸੁਖਦੇਵ ਸਿੰਘ ਨਿੱਕਾ ਪੰਚ, ਗੁਰਪ੍ਰੀਤ ਸਿੰਘ ਪੰਚ, ਪਰਮਿੰਦਰ ਸਿੰਘ ਚੀਮਾ, ਜਤਿੰਦਰ ਸਿੰਘ ਸਾਬਕਾ ਸਰਪੰਚ ਨਾਈਵਾਲਾ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |


ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਬਰਨਾਲਾ ਵਲੋਂ 'ਬੋਲ ਨਾ ਉੱਚਾ ਬੋਲ' ਅਤੇ 'ਇਸ਼ਕ ਦੇ ਵਣਜਾਰੇ' ਪੁਸਤਕਾਂ ਲੋਕ ਅਰਪਣ <br/> ਅਗਲੀ ਖ਼ਬਰ ਪਿੰਡ ਠੁੱਲੀਵਾਲ ਵਿਖੇ ਸਾਲਾਨਾ ਕਬੱਡੀ ਖੇਡ ਮੇਲਾ ਜੋਸ਼ੋ ਖਰੋਸ਼ ਨਾਲ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।