ਆਰੀਆਭੱਟਾ ਕਾਲਜ ਵਿਖੇ ਵਿਸ਼ਵ ਜਲ ਦਿਵਸ ਮਨਾਇਆ
ਅਜੀਤ ਡੈਸਕ
31-03-2026
ਬਰਨਾਲਾ, 30 ਮਾਰਚ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਵਿਸ਼ਵ ਜਲ ਦਿਵਸ ਮਨਾਇਆ ਗਿਆ | ਜਿਸ ਦਾ ਉਦੇਸ਼ ਪਾਣੀ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਅਤੇ ਪਾਣੀ ਦੇ ਸਰੋਤਾਂ ਦਾ ਸਮਝਦਾਰੀ ਨਾਲ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨਾ ਸੀ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜ: ਰਾਕੇਸ਼ ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕੈਡਮਿਕ ਡਾ: ਭਾਵੇਤ ਗਰਗ, ਡਾ: ਜਸ਼ਨ ਜੋਤ, ਭਾਵੁਕਤਾ ਸ਼ਰਮਾ, ਰਜਨੀਸ਼ ਨਰੂਲਾ ਨੇ ਵਿਦਿਆਰਥੀਆਂ ਨੂੰ ਵਿਸ਼ਵ ਜਲ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਅਤੇ ਇਸ ਕੀਮਤੀ ਕੁਦਰਤੀ ਸੰਸਾਧਨ ਦੀ ਰੱਖਿਆ ਦੀ ਲੋੜ ਬਾਰੇ ਜਾਗਰੂਕ ਕੀਤਾ | ਇਸ ਦੌਰਾਨ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਨੇਜਮੈਂਟ ਮੈਂਬਰ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਨਰੇਸ਼ ਕੁਮਾਰ, ਐਨ.ਐੱਸ.ਐੱਸ. ਕੋਆਰਡੀਨੇਟਰ ਅਸਿਸਟੈਂਟ ਪ੍ਰੋ: ਡਿੰਪੀ ਕੌਰ ਅਤੇ ਅਸਿਸਟੈਂਟ ਪ੍ਰੋ: ਕਮਲਪ੍ਰੀਤ ਕੌਰ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |