ਬਰਨਾਲਾ, 30 ਮਾਰਚ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤੀ ਗਈ | ਪਾਠੀ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |