ਬਰਨਾਲਾ, 30 ਮਾਰਚ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਲੋਂ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਐਨ.ਐਸ.ਐਸ. ਵਲੰਟੀਅਰ ਲੜਕੀਆਂ ਦਾ ਪੰਜ ਰੋਜ਼ਾ ਵਿੱਦਿਅਕ ਟੂਰ ਜੈਪੁਰ (ਰਾਜਸਥਾਨ) ਲਈ ਰਵਾਨਾ ਹੋਇਆ | ਜਿਸ ਨੂੰ ਸੰਸਥਾ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਤੇ ਪ੍ਰਬੰਧਕ ਕਮੇਟੀ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਪ੍ਰੋਗਰਾਮ ਅਫ਼ਸਰ ਪ੍ਰੋ: ਮਿੱਠੂ ਪਾਠਕ ਅਤੇ ਡਾ: ਨਿਰਪਾਲ ਸਿੰਘ ਨੇ ਕਿਹਾ ਕਿ ਟੂਰ ਦੌਰਾਨ ਵਿਦਿਆਰਥੀ ਸਾਲਾਸਰ ਧਾਮ, ਜੈਪੁਰ ਦੇ ਇਤਿਹਾਸਕ ਤੇ ਸੱਭਿਆਚਾਰਕ ਸਥਾਨਾਂ ਦਾ ਬਾਰੇ ਜਾਣਕਾਰੀ ਹਾਸਲ ਕਰਨਗੇ | ?ਇਸ ਮੌਕੇ ਵਾਈਸ ਪ੍ਰਧਾਨ ਭੋਲਾ ਸਿੰਘ ਗਿੱਲ, ਚਰਨਜੀਤ ਸਿੰਘ, ਨਾਇਬ ਸਿੰਘ, ਜੱਸਗੁਰ ਸਿੰਘ, ਗੁਰਮੇਲ ਸਿੰਘ, ਪੂਰਨ ਸਿੰਘ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |