16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ੍ਰੀ ਰੀਠਾ ਸਾਹਿਬ ਵੈੱਲਫੇਅਰ ਕਲੱਬ ਵਲੋਂ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 31-03-2026
ਬਰਨਾਲਾ, 30 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਰੀਠਾ ਸਾਹਿਬ ਵੈੱਲਫੇਅਰ ਕਲੱਬ ਬਰਨਾਲਾ ਵਲੋਂ ਸਮੂਹ ਗੋਬਿੰਦ ਕਾਲੋਨੀ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਵਾਰ ਵੀ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਨੌਵੀਂ ਹੰਡਿਆਇਆ ਵਲੋਂ ਗੁਰਬਾਣੀ ਕੀਰਤਨ ਅਤੇ ਭਾਈ ਗੁਰਦਿੱਤ ਸਿੰਘ ਤੇ ਭਾਈ ਗੋਬਿੰਦ ਸਿੰਘ ਇੰਟਰਨੈਸ਼ਨਲ ਕਵੀਸ਼ਰੀ ਜਥਾ ਭੈਣੀ ਬੜਿੰਗਾਂ ਵਾਲੇ ਜਥੇ ਵਲੋਂ ਕਵੀਸ਼ਰੀ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਵਲੋਂ ਸੰਗਤਾਂ ਨੂੰ ਗੁਰਦੁਆਰਾ ਰੀਠਾ ਸਾਹਿਬ ਬਾਰੇ ਜਾਣਕਾਰੀ ਦਿੱਤੀ ਗਈ | ਕਲੱਬ ਦੇ ਮੁੱਖ ਸੇਵਾਦਾਰ ਗੁਰਜੰਟ ਸਿੰਘ ਸੋਨਾ ਅਤੇ ਹੋਰ ਅਹੁਦੇਦਾਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸੁਖਮਿੰਦਰ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜਥੇਦਾਰ ਜਰਨੈਲ ਸਿੰਘ ਭੋਤਨਾ, ਤੇਜਿੰਦਰ ਸਿੰਘ ਸੋਨੀ ਜਾਗਲ, ਗੁਰਬਖ਼ਸ਼ ਸਿੰਘ ਗੋਨੀ ਐਮ.ਸੀ., ਗੁਰਤੇਜ ਸਿੰਘ ਖੁੱਡੀ, ਮੱਖਣ ਸਿੰਘ ਮਹਿਰਮੀਆ, ਪਿੰ੍ਰਸੀਪਲ ਮਾਲਵਿੰਦਰ ਸਿੰਘ, ਕੇਵਲ ਸਿੰਘ ਵੀਨਸ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਮੈਨੇਜਰ ਨਿਰਮਲ ਸਿੰਘ ਰਾਜੀਆ, ਹਰਪ੍ਰੀਤਮ ਸਿੰਘ ਗਰੇਵਾਲ, ਗੁਰਪ੍ਰੀਤਮ ਸਿੰਘ ਗਰੇਵਾਲ, ਕੁਲਵਿੰਦਰ ਸਿੰਘ ਭੁੱਲਰ, ਕੁਲਵਿੰਦਰ ਸਿੰਘ ਕਾਲਾ, ਯਾਦਵਿੰਦਰ ਸਿੰਘ ਟੋਨੀ, ਅਮਰਜੀਤ ਸਿੰਘ ਮੱਕੜ, ਅਰਜਨ ਸਿੰਘ ਬਿੱਟੂ, ਅਮਰੀਕ ਸਿੰਘ, ਬੇਅੰਤ ਸਿੰਘ ਬਾਠ, ਰਾਜਿੰਦਰ ਸਿੰਘ ਜਿੰਦਰ, ਕੌਰ ਸਿੰਘ ਉਪਲੀ, ਗਿ: ਕਰਮ ਸਿੰਘ ਭੰਡਾਰੀ, ਰਾਜਿੰਦਰ ਸਿੰਘ ਬਰਾੜ, ਸੁਖਵਿੰਦਰ ਸਿੰਘ ਭੰਡਾਰੀ, ਡਾ. ਅਮਨਦੀਪ ਸਿੰਘ ਟੱਲੇਵਾਲ, ਬੇਅੰਤ ਸਿੰਘ ਧਾਲੀਵਾਲ, ਗਗਨਦੀਪ ਸਿੰਘ ਬੇਦੀ, ਬਰਜਿੰਦਰ ਸਿੰਘ ਲੁਧਿਆਣਾ, ਮਿੰਟੂ ਸੇਖਾ, ਜਗਦੇਵ ਸਿੰਘ, ਅਮਰਜੀਤ ਸਿੰਘ ਮੱਕੜ, ਅਰਜਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਹੋਈ ਸੂਬਾਈ ਪੱਧਰੀ ਮੀਟਿੰਗ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀਆਂ ਐੱਨ.ਐੱਸ.ਐੱਸ. ਲੜਕੀਆਂ ਦਾ ਟੂਰ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।