ਤਪਾ ਮੰਡੀ, 30 ਮਾਰਚ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ, ਜੈਮਲ ਸਿੰਘ ਵਾਲਾ ਵਿਚ ਮੈਥ ਓਲੰਪੀਆਡ ਫਾਊਾਡੇਸ਼ਨ ਐੱਸ.ਓ.ਐੱਫ਼. ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ | ਇਸ ਸਮਾਰੋਹ ਵਿਚ ਸਕੂਲ ਦੇ ਪਿ੍ੰਸੀਪਲ ਇਬਰਾਹਿਮ ਉੱਦਮ ਅਤੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਹੋਰ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਐੱਸ.ਓ.ਐੱਫ਼. ਦੀਆਂ ਵੱਖ-ਵੱਖ ਪ੍ਰੀਖਿਆਵਾਂ ਵਿਚ ਅੱਗੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ, ਸਰਟੀਫਿਕੇਟ ਅਤੇ ਖ਼ਾਸ ਸਨਮਾਨ ਦੇ ਕੇ ਨਿਵਾਜਿਆ ਗਿਆ | ਸਮਾਰੋਹ ਦੌਰਾਨ ਖ਼ੁਸ਼ੀ ਅਤੇ ਗਰਵ ਦਾ ਮਾਹੌਲ ਬਣਿਆ ਰਿਹਾ ਅਤੇ ਅਧਿਆਪਕਾਂ, ਮਾਪਿਆਂ ਅਤੇ ਸਾਥੀ ਵਿਦਿਆਰਥੀਆਂ ਨੇ ਤਾਲੀਆਂ ਵਜਾ ਕੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ | ਆਪਣੇ ਸੰਬੋਧਨ ਵਿਚ ਪਿ੍ੰਸੀਪਲ ਸਾਹਿਬ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਦਿਆਰਥੀਆਂ ਦੀ ਸੋਚ ਅਤੇ ਸਮੱਸਿਆ ਹੱਲ ਕਰਨ ਦੀ ਸਮਰੱਥਾ ਨੂੰ ਵਿਕਸਿਤ ਕਰਦੀਆਂ ਹਨ | ਚੇਅਰਮੈਨ ਸਾਹਿਬ ਨੇ ਵੀ ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਸਰਾਹਨਾ ਕੀਤੀ | ਸਮਾਰੋਹ ਅੰਤ ਵਿਚ ਪ੍ਰੇਰਣਾਦਾਇਕ ਸੁਨੇਹੇ ਨਾਲ ਸਮਾਪਤ ਹੋਇਆ, ਜਿਸ ਨਾਲ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹ ਮਿਲਿਆ |