16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਵਲੋਂ ਖਾਦ ਅਤੇ ਬੀਜ ਡੀਲਰਾਂ ਨਾਲ ਮੀਟਿੰਗ

ਅਜੀਤ ਡੈਸਕ 31-03-2026
ਬਰਨਾਲਾ, 30 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਵਲੋਂ ਜ਼ਿਲ੍ਹੇ ਦੇ ਸਮੂਹ ਖਾਦ, ਬੀਜ ਤੇ ਕੀਟਨਾਸ਼ਕ ਡੀਲਰਾਂ ਨਾਲ ਕੁਆਲਿਟੀ ਕੰਟਰੋਲ ਦੇ ਸਬੰਧ ਵਿਚ ਇੱਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਸਪਸ਼ਟ ਕੀਤਾ ਕਿ ਕਿਸਾਨਾਂ ਨੂੰ ਸਿਰਫ਼ ਸਰਕਾਰ ਵਲੋਂ ਪ੍ਰਮਾਣਿਤ ਅਤੇ ਮਿਆਰੀ ਕੰਪਨੀਆਂ ਦੇ ਬੀਜ, ਖਾਦਾਂ ਅਤੇ ਦਵਾਈਆਂ ਹੀ ਮੁਹੱਈਆ ਕਰਵਾਈਆਂ ਜਾਣ | ਘਟੀਆ ਜਾਂ ਨਕਲੀ ਸਮੱਗਰੀ ਵੇਚਣ ਵਾਲਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ | ਉਨ੍ਹਾਂ ਹਦਾਇਤ ਕੀਤੀ ਕਿ ਹਰੇਕ ਡੀਲਰ ਵਲੋਂ ਕਿਸਾਨ ਨੂੰ ਖ਼ਰੀਦੀ ਗਈ ਵਸਤੂ ਦਾ ਪੱਕਾ ਬਿੱਲ ਦੇਣਾ ਲਾਜ਼ਮੀ ਹੈ | ਬਿਨਾਂ ਬਿੱਲ ਤੋਂ ਵਿੱਕਰੀ ਕਰਨ ਵਾਲੇ ਡੀਲਰਾਂ ਦੇ ਲਾਇਸੰਸ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਖਾਦਾਂ ਜਾਂ ਬੀਜਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੀਆਂ ਗੈਰ-ਜ਼ਰੂਰੀ ਵਸਤੂਆਂ ਜਾਂ ਦਵਾਈਆਂ ਦੀ ਜ਼ਬਰਦਸਤੀ ਟੈਗਿੰਗ ਨਾ ਕੀਤੀ ਜਾਵੇ | ਕਿਸਾਨਾਂ ਨੂੰ ਉਨ੍ਹਾਂ ਦੀ ਮਰਜ਼ੀ ਅਨੁਸਾਰ ਹੀ ਸਮੱਗਰੀ ਦਿੱਤੀ ਜਾਵੇ ਅਤੇ ਹਰੇਕ ਦੁਕਾਨ ਦੇ ਬਾਹਰ ਸਟਾਕ ਦੀ ਸਥਿਤੀ ਅਤੇ ਰੇਟ ਲਿਸਟ ਦਾ ਬੋਰਡ ਲੱਗਿਆ ਹੋਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ | ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਅਤੇ ਸ਼ੱਕ ਪੈਣ 'ਤੇ ਤੁਰੰਤ ਸੈਂਪਲ ਭਰੇ ਜਾਣਗੇ | ਜੇਕਰ ਕਿਸੇ ਦਾ ਸੈਂਪਲ ਫ਼ੇਲ੍ਹ ਹੁੰਦਾ ਹੈ, ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਹਿਤਾਂ ਨੂੰ ਮੁੱਖ ਰੱਖਦੇ ਹੋਏ ਕੰਮ ਕਰਨ ਅਤੇ ਖੇਤੀਬਾੜੀ ਵਿਭਾਗ ਦੇ ਨਿਯਮਾਂ ਦੀ ਪੂਰੀ ਇਮਾਨਦਾਰੀ ਨਾਲ ਪਾਲਣਾ ਕਰਨ | ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਸਤਨਾਮ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਂਵੀਰ ਜੈਅੰਤੀ ਮੌਕੇ ਅੱਜ ਬੁੱਚੜਖ਼ਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਰਹਿਣੀਆਂ ਬੰਦ ਅਗਲੀ ਖ਼ਬਰ ਟੱਲੇਵਾਲ ਵਿਖੇ ਸ਼ਾਨਦਾਰ ਕਿ੍ਕਟ ਕੱਪ 2 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।