16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਮਹਾਂਵੀਰ ਜੈਅੰਤੀ ਮੌਕੇ ਅੱਜ ਬੁੱਚੜਖ਼ਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਰਹਿਣੀਆਂ ਬੰਦ

ਅਜੀਤ ਡੈਸਕ 31-03-2026
ਬਰਨਾਲਾ, 30 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਵਲੋਂ ਸ੍ਰੀ ਮਹਾਂਵੀਰ ਜਯੰਤੀ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 31 ਮਾਰਚ ਨੂੰ ਜ਼ਿਲ੍ਹਾ ਬਰਨਾਲਾ ਦੇ ਬੁੱਚੜਖ਼ਾਨੇ, ਮੀਟ/ ਮੱਛੀ ਅਤੇ ਆਂਡੇ ਦੀਆਂ ਦੁਕਾਨਾਂ/ ਰੇਹੜੀਆਂ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਇਸ ਦਿਨ ਹੋਟਲ/ਢਾਬਿਆਂ/ਅਹਾਤਿਆਂ 'ਤੇ ਮੀਟ ਆਂਡੇ ਬਣਾਉਣ 'ਤੇ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਹੁਕਮਾਂ ਵਿਚ ਕਿਹਾ ਕਿ ਜੈਨ ਸਭਾ ਵਲੋਂ ਮਹਾਂਵੀਰ ਜਯੰਤੀ ਦਾ ਦਿਹਾੜਾ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਵਲੋਂ ਬੁੱਚੜਖ਼ਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ ਰੇਹੜੀਆਂ ਬੰਦ ਕਰਨ ਦੀ ਮੰਗ ਕੀਤੀ ਗਈ ਹੈ |
ਪਿਛਲੀ ਖ਼ਬਰ ਪ੍ਰਾਇਮਰੀ ਅਤੇ ਹਾਈ ਸਕੂਲ ਦੇ ਨਤੀਜਿਆਂ 'ਚ ਮੋਹਰੀ ਰਹਿਣ ਵਾਲੇ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਵਲੋਂ ਖਾਦ ਅਤੇ ਬੀਜ ਡੀਲਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।