ਤਪਾ ਮੰਡੀ, 30 ਮਾਰਚ (ਪ੍ਰਵੀਨ ਗਰਗ)-ਐਸ.ਐਨ.ਆਰੀਆ ਹਾਈ ਸਕੂਲ ਤਪਾ ਦੇ ਪ੍ਰਾਇਮਰੀ ਅਤੇ ਨਾਨ ਬੋਰਡ ਕਲਾਸਾਂ ਦੇ ਨਤੀਜਿਆਂ ਵਿਚੋਂ ਪਹਿਲੇ, ਦੂਜੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ | ਸਕੂਲ ਦੀ ਪਿ੍ੰਸੀਪਲ ਅਲਕਾ ਕੌਸ਼ਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਵਿਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਨੂੰ ਵੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰ ਕੇ ਚੰਗੇ ਅੰਕ ਪ੍ਰਾਪਤ ਕਰਨੇ ਚਾਹੀਦੇ ਹਨ ਤਾਂ ਕਿ ਤੁਸੀਂ ਵੀ ਆਪਣੀਆਂ ਪ੍ਰੀਖਿਆਵਾਂ ਵਿਚੋਂ ਚੰਗੇ ਅੰਕ ਪ੍ਰਾਪਤ ਕਰ ਕੇ ਇਨਾਮ ਜਿੱਤਣ ਦੇ ਕਾਬਲ ਹੋ ਸਕੋ | ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਰਾਜ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਕੂਲ ਦੇ ਸਾਲਾਨਾ ਸਮਾਗਮ ਵਿਚ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਵੱਖ-ਵੱਖ ਵਿੱਦਿਅਕ ਸਭਿਆਚਾਰਕ ਅਤੇ ਹੋਰ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਅੰਤ 'ਚ ਸਕੂਲ ਦੀ ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ | ਇਸ ਮੌਕੇ ਟੀਚਰ ਸੋਨੀ ਕੁਮਾਰੀ, ਪਰਮਜੀਤ ਕੌਰ, ਰਮਨਦੀਪ ਕੌਰ, ਸਿਮਰਨ ਅਤੇ ਮਦਨ ਫੋਟੋਗ੍ਰਾਫਰ ਆਦਿ ਹਾਜ਼ਰ ਸਨ |