16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪਿੰਡ ਗੁੰਮਟੀ ਵਿਖੇ ਅੱਖਾਂ ਦਾ 21ਵਾਂ ਮੁਫ਼ਤ ਜਾਂਚ ਕੈਂਪ ਲਗਾਇਆ <br/>

ਅਜੀਤ ਡੈਸਕ 31-03-2026
ਮਹਿਲ ਕਲਾਂ, 30 ਮਾਰਚ (ਅਵਤਾਰ ਸਿੰਘ ਅਣਖੀ)-ਪਿੰਡ ਗੁੰਮਟੀ ਵਿਖੇ 21ਵਾਂ ਅੱਖਾਂ ਦਾ ਮੁਫ਼ਤ ਚੈੱਕਅਪ, ਅਪ੍ਰੇਸ਼ਨ ਕੈਂਪ ਸਮਾਜ ਸੇਵੀ ਪਿਆਰਾ ਸਿੰਘ ਮਾਹਮਦਪੁਰ ਅਤੇ ਪਰਿਵਾਰ ਦੇ ਉੱਦਮ ਸਦਕਾ ਲਗਾਇਆ ਗਿਆ | ਜਿਸ 'ਚ ਏਕ ਜੋਤ ਹਸਪਤਾਲ ਮਲੇਰਕੋਟਲਾ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ 105 ਮਰੀਜ਼ਾਂ ਦੀ ਜਾਂਚ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ ਲੋੜਵੰਦ 25 ਮਰੀਜ਼ਾਂ ਨੂੰ ਲੈਨਜ਼ ਪਾਉਣ ਲਈ ਹਸਪਤਾਲ ਰੈਫ਼ਰ ਕੀਤਾ ਗਿਆ | ਇਸ ਕੈਂਪ ਦੇ ਮੁੱਖ ਪ੍ਰਬੰਧਕ ਪਿਆਰਾ ਸਿੰਘ ਮਾਹਮਦਪੁਰ ਨੇ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਮਰੀਜ਼ਾਂ ਦੀ ਭਲਾਈ ਲਈ ਚਲਾਈ ਜਾ ਰਹੀ ਮੁਹਿੰਮ ਬਾਰੇ ਵਿਸਥਾਰ ਪੂਰਵਕ ਜ਼ਿਕਰ ਕਰਦਿਆਂ ਸਮੂਹ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ | ਇਸ ਮੌਕੇ ਨਗਰ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਮੁੱਖ ਪ੍ਰਬੰਧਕ ਪਿਆਰਾ ਸਿੰਘ ਮਾਹਮਦਪੁਰ, ਡਾਕਟਰਾਂ ਦੀ ਟੀਮ ਅਤੇ ਸਮੂਹ ਸਹਿਯੋਗੀ ਸਾਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਦਰਸ਼ਨ ਸਿੰਘ ਵੜਿੰਗ, ਰਕੇਸ਼ ਕੁਮਾਰ ਕੇਸੀ, ਨੰਬਰਦਾਰ ਨਾਜ਼ਰ ਸਿੰਘ, ਪ੍ਰਧਾਨ ਜਗਤ ਸਿੰਘ, ਜੀਤ ਸਿੰਘ ਆੜ੍ਹਤੀਆ ਕੁਲਵਿੰਦਰ ਸਿੰਘ ਸਿੱਧੂ, ਨਛੱਤਰ ਸਿੰਘ, ਮੋਹਣ ਸਿੰਘ, ਬਲਜਿੰਦਰ ਸਿੰਘ, ਹਰਬੰਸ ਸਿੰਘ ਖ਼ਾਲਸਾ, ਹਰਜਿੰਦਰ ਸਿੰਘ, ਗੁਰਬੰਸ ਸਿੰਘ, ਗੁਰਕੀਰਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਉਗੋਕੇ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੇ ਮਾਮਲੇ ਵਿਚ ਜਥੇਦਾਰ ਚੰੂਘਾ ਨੇ ਕੀਤੀ ਜਾਂਚ <br/> ਅਗਲੀ ਖ਼ਬਰ ਐੱਸ.ਐੱਸ. ਇੰਟਰਨੈਸ਼ਨਲ ਸਕੂਲ ਵਿਖੇ ਨਤੀਜਾ ਐਲਾਨਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।