ਤਪਾ ਮੰਡੀ, 30 ਮਾਰਚ (ਵਿਜੇ ਸ਼ਰਮਾ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਕਿੰਡਰਗਾਰਟਨ ਗਰੈਜੂਏਸ਼ਨ ਸਮਾਰੋਹ ਆਯੋਜਿਤ ਕਰਵਾਇਆ ਗਿਆ | ਜਿਸ ਵਿਚ ਯੂ.ਕੇ.ਜੀ. ਕਲਾਸ ਦੇ ਨੰਨ੍ਹੇ ਮੰੁਨੇ ਵਿਦਿਆਰਥੀਆਂ ਲਈ ਗਰੈਜੂਏਸ਼ਨ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਰੋਹ ਵਿਚ ਬੱਚਿਆਂ ਨੇ ਗਰੈਜੂਏਸ਼ਨ ਗਾਊਨ ਅਤੇ ਕੈਪ ਪਹਿਨ ਕੇ ਸਟੇਜ 'ਤੇ ਆ ਕੇ ਆਪਣੀ ਪ੍ਰਾਪਤੀ ਦਾ ਜਸ਼ਨ ਮਨਾਇਆ | ਇਸ ਮੌਕੇ 'ਤੇ ਸਕੂਲ ਪਿ੍ੰਸੀਪਲ ਮੈਡਮ ਮੋਨਿਕਾ ਗਰਗ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਗਰੈਜੂਏਸ਼ਨ ਸਰਟੀਫਿਕੇਟ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਮਾਪਿਆਂ ਨੇ ਆਪਣੇ ਬੱਚਿਆਂ ਦੀ ਇਸ ਉਪਲਬਧੀ 'ਤੇ ਖ਼ੁਸ਼ੀ ਜਤਾਈ ਅਤੇ ਸਕੂਲ ਦੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ | ਸਕੂਲ ਪ੍ਰਬੰਧਕਾਂ ਨੇ ਵੀ ਸਾਰੇ ਮਾਪਿਆਂ ਦਾ ਧੰਨਵਾਦ ਕਰਦੇ ਹੋਏ ਬੱਚਿਆਂ ਦੇ ਚੰਗੇ ਭਵਿੱਖ ਲਈ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਅੱਗੇ ਵੀ ਇਨ੍ਹਾਂ ਹੀ ਤਰੱਕੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ |