21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਪਿੰਡ ਪੰਧੇਰ ਦੇ ਪੁਰਸ਼ਾਂ ਅਤੇ ਅÏਰਤਾਂ ਵਿਰੁੱਧ ਦਰਜ ਕੀਤਾ ਪਰਚਾ ਰੱਦ ਕਰਨ ਲਈ ਦਿੱਤਾ ਧਰਨਾ <br/>

ਅਜੀਤ ਡੈਸਕ 01-04-2026
ਧਨੌਲਾ, 31 ਮਾਰਚ (ਜਤਿੰਦਰ ਸਿੰਘ ਧਨੌਲਾ)-ਪਿੰਡ ਪੰਧੇਰ ਦੇ 7 ਪੁਰਸ਼ਾਂ ਅਤੇ 4 ਅÏਰਤਾਂ ਦੇ ਵਿਰੁੱਧ ਪਰਚਾ ਦਰਜ ਕਰਨ ਨੂੰ ਲੈ ਕੇ ਪਿੰਡ ਦੇ ਵਸਨੀਕ ਚਰਨਾ ਸਿੰਘ ਪੁੱਤਰ ਮਿੱਠੂ ਸਿੰਘ, ਲਾਭ ਸਿੰਘ ਪੁੱਤਰ ਨਛੱਤਰ ਸਿੰਘ ਅਤੇ ਕਾਮਰੇਡ ਮੱਖਣ ਸਿੰਘ ਰਾਮਗੜ੍ਹ ਪੁੱਤਰ ਬਲੌਰ ਸਿੰਘ ਨੇ ਵੱਡੀ ਗਿਣਤੀ ਵਿਚ ਸਮਰਥਕਾਂ ਸਮੇਤ ਥਾਣਾ ਧਨੌਲਾ ਅੱਗੇ ਆ ਕੇ ਰੋਸ ਮੁਜ਼ਾਹਰਾ ਕੀਤਾ | ਧਰਨਾਕਾਰੀਆਂ ਦੀ ਅਗਵਾਈ ਕਰ ਰਹੇ ਕੁਲਦੀਪ ਸਿੰਘ ਕਾਲਾ ਢਿੱਲੋਂ ਵਿਧਾਇਕ ਹਲਕਾ ਬਰਨਾਲਾ, ਗੁਰਦੀਪ ਸਿੰਘ ਬਾਠ ਸੀਨੀਅਰ ਆਗੂ, ਪਿਰਮਲ ਸਿੰਘ ਧੌਲਾ, ਸੁਖਵਿੰਦਰ ਸਿੰਘ ਮੁੰਦਰੀ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ਲਾਭ ਸਿੰਘ ਉਗੋਕੇ ਦੇ ਇਸ਼ਾਰੇ 'ਤੇ ਦਰਜ ਕੀਤਾ ਗਿਆ ਪਰਚਾ ਬਿਲਕੁਲ ਝੂਠਾ ਤੇ ਬੇਬੁਨਿਆਦ ਹੈ | ਬੁਲਾਰਿਆਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਪੁਲਿਸ ਦੀ ਦੁਰਵਰਤੋਂ ਕਰ ਕੇ ਮਾਹੌਲ ਨੂੰ ਖ਼ਰਾਬ ਕਰ ਰਹੇ ਹਨ | ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਮੰਗ ਕਰਦਿਆਂ ਉਕਤ ਵਿਅਕਤੀਆਂ ਨੇ ਆਖਿਆ ਕਿ ਗੁਰਸੇਵਕ ਸਿੰਘ ਪੁੱਤਰ ਨਿੱਕਾ ਸਿੰਘ ਜਿਹੜਾ ਕਿ ਸਰਕਾਰੀ ਹਸਪਤਾਲ ਧਨੌਲਾ ਵਿਖੇ ਜਿਹੜੇ ਇਲਾਜ ਹੈ ਦੇ ਬਿਆਨ ਦੇ ਆਧਾਰ 'ਤੇ ਝੂਠੀ ਇਤਲਾਹ ਦੇਣ ਵਾਲਿਆਂ ਵਿਰੁੱਧ ਪਰਚਾ ਦਰਜ ਕੀਤਾ ਜਾਵੇ | ਜਦਕਿ ਇਨ੍ਹਾਂ 7 ਪੁਰਸ਼ਾਂ ਅਤੇ 4 ਅÏਰਤਾਂ ਵਿਰੁੱਧ ਦਰਜ ਕੀਤਾ ਗਿਆ ਪਰਚਾ ਰੱਦ ਕੀਤਾ ਜਾਵੇ | ਧਰਨਾਕਾਰੀਆਂ ਨੇ ਦੱਸਿਆ ਕਿ ਪੁਲਿਸ ਵਲੋਂ ਤਸੱਲੀ ਬਖ਼ਸ਼ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਜਾ ਰਹੀ | ਇਸ ਕਰ ਕੇ ਖ਼ਬਰ ਲਿਖੇ ਜਾਣ ਤੱਕ ਮਾਹੌਲ ਤਲਖ਼ ਸੀ ਧਰਨਾਕਾਰੀਆਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਥਾਣਾ ਧਨੌਲਾ ਦਾ ਦਰਵਾਜ਼ਾ ਛੱਡ ਕੇ ਬੱਸ ਸਟੈਂਡ ਨਜ਼ਦੀਕ ਸੜਕ ਜਾਮ ਕਰ ਦਿੱਤੀ ਅਤੇ ਧਰਨਾ ਜਾਰੀ ਕਰ ਦਿੱਤਾ |

ਪਿਛਲੀ ਖ਼ਬਰ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਨੇ ਅਣਮਿੱਥੇ ਸਮੇਂ ਦੀ ਹੜਤਾਲ ਕਰ ਕੇ ਕੀਤੀ ਨਾਅਰੇਬਾ... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ, ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ 6 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।