21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਨੇ ਅਣਮਿੱਥੇ ਸਮੇਂ ਦੀ ਹੜਤਾਲ ਕਰ ਕੇ ਕੀਤੀ ਨਾਅਰੇਬਾਜ਼ੀ <br/>

ਅਜੀਤ ਡੈਸਕ 01-04-2026
ਤਪਾ ਮੰਡੀ, 31 ਮਾਰਚ (ਪ੍ਰਵੀਨ ਗਰਗ)-ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਆੜ੍ਹਤੀਆ ਐਸੋਸੀਏਸ਼ਨ ਤਪਾ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ ਤਾਜੋ ਦੀ ਅਗਵਾਈ ਹੇਠ ਸਮੂਹ ਆੜ੍ਹਤੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਦੀ ਹੜਤਾਲ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਕੇ ਆਪਣੀ ਭੜਾਸ ਕੱਢੀ | ਇਸ ਸਬੰਧੀ ਆੜ੍ਹਤੀਆ ਐਸੋਸੀਏਸ਼ਨ ਤਪਾ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ ਤਾਜੋਕੇ, ਚੇਅਰਮੈਨ ਅਸ਼ੋਕ ਕੁਮਾਰ ਮੌੜ, ਸਕੱਤਰ ਮਨੋਜ ਕੁਮਾਰ ਸਿੰਗਲਾ, ਸੀਨੀਅਰ ਮੀਤ ਪ੍ਰਧਾਨ ਮੁਨੀਸ਼ ਕੁਮਾਰ ਮਿੱਤਲ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਬਾਰੇ ਸਰਕਾਰ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਹੈ, ਪਰ ਅਜੇ ਤੱਕ ਕੋਈ ਢੰਗ ਦਾ ਹੱਲ ਨਹੀਂ ਨਿਕਲਿਆ | ਜਿਸ ਦੇ ਚੱਲਦਿਆਂ ਸਰਕਾਰ ਦੀ ਲਾਪ੍ਰਵਾਹੀ ਕਾਰਨ ਸਮੁੱਚੀ ਐਸੋਸੀਏਸ਼ਨ ਵਿਚ ਨਾਰਾਜ਼ਗੀ ਵਧ ਗਈ ਹੈ | ਉਨ੍ਹਾਂ ਆਖਿਆ ਕਿ ਜਿੰਨਾ ਸਮਾਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਨ੍ਹਾਂ ਵਲੋਂ ਹੜਤਾਲ ਜਾਰੀ ਰਹੇਗੀ ਅਤੇ ਨਾਲ ਹੀ 1 ਅਪ੍ਰੈਲ ਤੋਂ ਸਰਕਾਰ ਦੀ ਕਣਕ ਸਬੰਧੀ ਹੋਣ ਵਾਲੀ ਖਰੀਦ 'ਚ ਕਿਸੇ ਵੀ ਕੀਮਤ 'ਤੇ ਸਹਿਯੋਗ ਨਹੀਂ ਕਰਨਗੇ | ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਤੋਂ ਆੜ੍ਹਤੀਆਂ ਨੂੰ 2.5 ਫ਼ੀਸਦ ਆੜ੍ਹਤ ਮਿਲਦੀ ਸੀ, ਪਰ ਕੁੱਝ ਸਮਾਂ ਪਹਿਲਾਂ ਇਹ ਆੜ੍ਹਤ ਫਰੀਜ਼ ਕਰ ਕੇ ਘੱਟ ਮਾਤਰਾ ਵਿਚ ਸੀਮਤ ਕਰ ਦਿੱਤੀ ਗਈ, ਜਦੋਂ ਕਿ ਆੜ੍ਹਤੀਆਂ ਉੱਪਰ ਹਰ ਪਰ ਪਾਸੇ ਤੋਂ ਖ਼ਰਚਿਆਂ ਦਾ ਬੋਝ ਵਧ ਰਿਹਾ ਹੈ | ਉਨ੍ਹਾਂ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਸਮੂਹ ਪੰਜਾਬ ਦੇ ਆੜ੍ਹਤੀਏ ਜੇਕਰ ਇਕ ਮੁੱਠ ਹੋ ਕੇ ਕੰਮ ਕਰਨਗੇ ਤਾਂ ਆਉਣ ਵਾਲੀਆਂ ਸਮੱਸਿਆਵਾਂ ਤੋਂ ਨਿਜਾਤ ਪਾ ਸਕਦੇ ਹਾਂ ਕਿਉਂਕਿ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਅਤੇ ਉਹ ਕਿਸੇ ਨੂੰ ਵੀ ਮੁਸ਼ਕਿਲ ਦੌਰ ਵਿਚ ਨਹੀਂ ਧੱਕਣਾ ਚਾਹੁੰਦੇ, ਪਰ ਹੜਤਾਲ ਉਨ੍ਹਾਂ ਦੀ ਮਜਬੂਰੀ ਬਣ ਗਈ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਆੜ੍ਹਤੀਆਂ ਦੀਆਂ ਮੰਗਾਂ ਮੰਨੀਆਂ ਜਾਣ ਤਾਂ ਜੋ ਕਿਸੇ ਨੂੰ ਵੀ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ | ਇਸ ਮੌਕੇ ਐਸੋਸੀਏਸ਼ਨ ਦੇ ਦੁਸ਼ਯੰਤ ਮਿੱਤਲ, ਬੌਬੀ ਤਾਜੋ, ਤਰਸੇਮ ਚੰਦ ਮਹਿਤਾ, ਜੀਵਨ ਬਾਂਸਲ, ਸਾਹਿਲ ਬਾਂਸਲ, ਸੋਮਾ ਪੱਖੋ, ਰਾਧਾ ਧੂਰਕੋਟ, ਦਰਸ਼ਨ ਧੌਲਾ, ਰਾਮਾ ਧੂਰਕੋਟੀਆ, ਬੱਬੂ ਮਲੋਟ, ਅਜਾਇਬ ਸਿੰਘ ਅਤੇ ਵਪਾਰ ਮੰਡਲ ਦੇ ਪ੍ਰਧਾਨ ਦੀਪਕ ਬਾਂਸਲ ਆਦਿ ਸਮੂਹ ਆੜ੍ਹਤੀਏ ਮੌਜੂਦ ਸਨ |

ਪਿਛਲੀ ਖ਼ਬਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ 'ਤੇ 7 ਪੁਰਸ਼ਾਂ ਅਤੇ 4 ਅÏਰਤਾਂ ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ ਪਿੰਡ ਪੰਧੇਰ ਦੇ ਪੁਰਸ਼ਾਂ ਅਤੇ ਅÏਰਤਾਂ ਵਿਰੁੱਧ ਦਰਜ ਕੀਤਾ ਪਰਚਾ ਰੱਦ ਕਰਨ ਲਈ ਦਿੱਤਾ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।