21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਮਹਿਲ ਕਲਾਂ ਦੀ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੁੜਨ ਦੀ ਅਪੀਲ <br/>

ਅਜੀਤ ਡੈਸਕ 01-04-2026
ਮਹਿਲ ਕਲਾਂ, 31 ਮਾਰਚ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਮਹਿਲ ਕਲਾਂ ਦੀ ਮੀਟਿੰਗ ਇਤਿਹਾਸਕ ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਸੂਬਾ ਲੀਡਰਸ਼ਿਪ ਦੀ ਅਗਵਾਈ ਹੇਠ ਜਥੇਬੰਦੀ ਕੇਂਦਰ ਅਤੇ ਰਾਜ ਸਰਕਾਰਾਂ ਖ਼ਿਲਾਫ਼ ਸੰਘਰਸ਼ ਲੜ ਕੇ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਪੰਜਾਬ ਸਰਕਾਰ ਅਤੇ ਮੰਡੀਕਰਨ ਬੋਰਡ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਹਾੜੀ ਦੇ ਸੀਜ਼ਨ ਦੌਰਾਨ ਮੰਡੀਆਂ 'ਚ ਕਣਕ ਦੀ ਖਰੀਦ, ਸਫ਼ਾਈ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਆਗੂਆਂ ਨੇ ਕਿਹਾ ਕਿ ਪੰਜਾਬ 'ਚ ਖਸਖਸ ਦੀ ਖੇਤੀ ਨੂੰ ਵੀ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ | ਜਿਸ ਨਾਲ ਕਿਸਾਨਾਂ ਦੀ ਆਮਦਨ 'ਚ ਭਾਰੀ ਵਾਧਾ ਹੋਵੇਗਾ | ਨੌਜਵਾਨ ਵਰਗ ਮਾਰੂ ਨਸ਼ਿਆਂ ਦੀ ਮਾਰ ਤੋਂ ਬਚ ਸਕੇਗਾ | ਇਸ ਮੌਕੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ, ਖ਼ਜ਼ਾਨਚੀ ਜਸਵਿੰਦਰ ਸਿੰਘ ਛੀਨੀਵਾਲ, ਬਲਜਿੰਦਰ ਸਿੰਘ ਸਰਾਂ, ਸੁਖਦੀਪ ਸਿੰਘ ਗਿੱਲ ਨੇ ਕਿਹਾ ਕਿ ਜਥੇਬੰਦੀ ਨੂੰ ਬਲਾਕ ਅਤੇ ਪਿੰਡ ਪੱਧਰ 'ਤੇ ਹੋਰ ਮਜ਼ਬੂਤ ਬਣਾਉਣ ਲਈ ਨੌਜਵਾਨ ਕਿਸਾਨਾਂ ਨੂੰ ਲਾਮਬੰਦ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਰਣਜੀਤ ਸਿੰਘ, ਨਾਜ਼ਰ ਸਿੰਘ ਛਾਪਾ, ਅਮਰਜੀਤ ਸਿੰਘ ਬੱਸੀਆਂ, ਕੁਲਦੀਪ ਸਿੰਘ, ਬੂਟਾ ਸਿੰਘ ਮਹਿਲ ਕਲਾਂ, ਸੁਰਿੰਦਰ ਸਿੰਘ ਵਜੀਦਕੇ, ਲਖਬੀਰ ਸਿੰਘ ਕਲਾਲਾ, ਗੁਰਪ੍ਰੀਤ ਸਿੰਘ ਮਹਿਲ ਕਲਾਂ, ਬਲਵਿੰਦਰ ਸਿੰਘ ਛਾਪਾ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਹੋਈ ਭਰਵੀਂ ਮੀਟਿੰਗ <br/> ਅਗਲੀ ਖ਼ਬਰ ਢਾਈ ਦਹਾਕਿਆਂ ਤੋਂ ਨਿਕਾਸੀ ਪਾਣੀ ਦਾ ਸਾਰਥਿਕ ਹੱਲ ਨਾ ਹੋਣ ਕਰ ਕੇ ਮੰਡੀ ਨਿਵਾਸੀ ਜਿੱਲਤ ਦੀ ਜੂਨ ਹੰਢਾਉਣ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।