21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਹੋਈ ਭਰਵੀਂ ਮੀਟਿੰਗ <br/>

ਅਜੀਤ ਡੈਸਕ 01-04-2026
ਬਰਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਭਰਵੀਂ ਮੀਟਿੰਗ ਸਥਾਨਕ ਬਰਨਾਲਾ ਕਲੱਬ ਵਿਖੇ ਜ਼ਿਲ੍ਹਾ ਅਤੇ ਮੰਡੀ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਦੱਸਿਆ ਕਿ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ 1 ਅਪ੍ਰੈਲ ਤੋਂ ਹੜਤਾਲ ਕਰ ਕੇ ਜ਼ਿਲ੍ਹੇ ਦੀਆਂ ਮੰਡੀਆਂ ਅਣਮਿਥੇ ਸਮੇਂ ਲਈ ਮੁਕੰਮਲ ਤੌਰ 'ਤੇ ਬੰਦ ਰੱਖੀਆਂ ਜਾਣਗੀਆਂ | ਕੋਈ ਵੀ ਆੜ੍ਹਤੀ ਅਨਾਜ ਮੰਡੀ ਵਿਚ ਕਿਸੇ ਕਿਸਮ ਦਾ ਕੰਮ ਨਹੀਂ ਕਰੇਗਾ ਅਤੇ ਦੁਕਾਨਾਂ ਉੱਪਰ ਕਾਲੀਆਂ ਝੰਡੀਆਂ ਲਾ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆੜ੍ਹਤੀ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਅਤੇ ਰਾਜ ਸਰਕਾਰ ਵਲੋਂ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਦੀ ਮੰਗ ਹੈ ਕਿ ਉਨ੍ਹਾਂ ਦੀ ਆੜ੍ਹਤ ਨੂੰ 2.5 ਫ਼ੀਸਦੀ ਫਿਕਸ ਕੀਤਾ ਜਾਵੇ | ਇਸ ਤੋਂ ਇਲਾਵਾ ਮੀਟਿੰਗ ਵਿਚ ਆੜ੍ਹਤੀਆਂ ਦੀਆਂ ਹੋਰ ਮੰਗਾਂ ਅਤੇ ਮੁਸ਼ਕਲਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਪ੍ਰਧਾਨ ਸੰਘੇੜਾ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਹੜਤਾਲ ਜਾਰੀ ਰਹੇਗੀ | ਉਨ੍ਹਾਂ ਸਮੂਹ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ਵਿਚ ਇਕਜੁੱਟ ਰਹਿਣ ਤਾਂ ਜੋ ਆਪਣੀਆਂ ਹੱਕੀ ਮੰਗਾਂ ਮਨਵਾਈਆਂ ਜਾ ਸਕਣ | ਮੀਟਿੰਗ ਵਿਚ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਟਿੰਕੂ ਢਿੱਲੋਂ, ਸਤੀਸ਼ ਚੀਮਾ, ਇਕਬਾਲ ਸਿੰਘ ਸਰਾਂ, ਸੋਮਨਾਥ ਸਹੌਰੀਆ, ਵਿਵੇਕ ਕੁਮਾਰ, ਹਰਬੰਸ ਸਿੰਘ ਭੱਠਲ, ਰਘੂ ਬਾਂਸਲ, ਗਿਆਨ ਭੋਤਨਾ, ਰਾਕੇਸ਼ ਰੰਗੀਆਂ, ਟੋਨੀ ਕੁਰੜ, ਤਰੁਣ, ਜਿੰਮੀ ਠੀਕਰੀਵਾਲਾ, ਸੁਦਕਰਸ਼ਨ ਕੁਮਾਰ, ਜੀਵਨ ਸਿਹਜ ਰਾਮ, ਹੀਰਾ ਲਾਲ, ਜਸਪ੍ਰੀਤ ਸਿੰਘ ਜੱਸਾ ਸਿੱਧੂ, ਜੱਸੀ ਕੁਰੜ, ਭੋਜ ਰਾਜ, ਪਵਨ ਅਰੋੜਾ, ਬਬਲੀ, ਰਾਜ ਕੁਮਾਰ ਸ਼ਰਮਾ ਆਦਿ ਵੱਡੀ ਗਿਣਤੀ ਵਿਚ ਆੜ੍ਹਤੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਅੰਮਿ੍ਤ ਸੰਚਾਰ ਸਮਾਗਮ 4 ਅਪ੍ਰੈਲ ਨੂੰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਮਹਿਲ ਕਲਾਂ ਦੀ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੁੜਨ ਦੀ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।