ਹੰਡਿਆਇਆ, 31 ਮਾਰਚ (ਗੁਰਜੀਤ ਸਿੰਘ ਖੁੱਡੀ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ੍ਰੀ ਸਹਿਜ ਪਾਠ ਸੇਵਾ ਲਹਿਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘ ਸਾਹਿਬਾਨ, ਕਲਗ਼ੀਧਰ ਟਰੱਸਟ ਬੜੂ ਸਾਹਿਬ, ਸਤਨਾਮ ਸਰਬ ਕਲਿਆਣ ਟਰੱਸਟ, ਮਿਸ਼ਨਰੀ ਕਾਲਜਾਂ, ਟਕਸਾਲਾਂ, ਸਕੂਲਾਂ-ਕਾਲਜਾਂ-ਅਕੈਡਮੀਆਂ, ਇਸਤਰੀ ਸਤਿਸੰਗ ਸਭਾਵਾਂ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਕਾਰ ਸੇਵਾ ਸੰਪਰਦਾਵਾਂ, ਨਿਹੰਗ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਸੰਚਾਰ ਸਮਾਗਮ ਗੁਰਦੁਆਰਾ ਅੜੀਸਰ ਸਾਹਿਬ ਕੋਠੇ ਚੂੰਘਾ-ਹੰਡਿਆਇਆ ਵਿਖੇ 4 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਮੱੁਖ ਸੇਵਾਦਾਰ ਬਾਬਾ ਬਾਬੂ ਸਿੰਘ ਅੜੀਸਰ ਸਾਹਿਬ ਵਾਲਿਆਂ ਨੇ ਦਿੱਤੀ ਤੇ ਕਿਹਾ ਕਿ ਸਮਾਗਮ ਵਿਚ ਅੰਮਿ੍ਤ ਛਕਣ ਵਾਲੇ ਪ੍ਰਾਣੀ ਪਹੁੰਚ ਕੇ ਗੁਰੂ ਵਾਲੇ ਬਣਨ |