ਰੂੜੇਕੇ ਕਲਾਂ, 31 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ.ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸੰਸਥਾਂ ਦੇ ਚੇਅਰਮੈਨ ਰਿਸ਼ਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ ਬਾਂਸਲ, ਅਕੈਡਮਿਕ ਡਾਇਰੈਕਟਰ ਸੁਨੀਲ ਸਤੀਜਾ, ਪਿ੍ੰਸੀਪਲ ਮੈਡਮ ਮੋਨਿਕਾ ਸਤੀਜਾ ਦੀ ਅਗਵਾਈ ਵਿਚ ਸੰਸਥਾ ਦਾ ਨਾਨ ਬੋਰਡ ਜਮਾਤਾਂ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ | ਸੰਸਥਾ ਦਾ ਨਤੀਜਾ 100 ਫ਼ੀਸਦੀ ਰਿਹਾ | ਸੰਸਥਾ ਦੇ ਸਾਰੇ ਵਿਦਿਆਰਥੀ 80 ਫੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ | ਐਲਾਨੇ ਗਏ ਨਤੀਜੇ ਜਮਾਤ ਵਿਚੋਂ ਪਹਿਲਾ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਸੰਸਥਾ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਚੇਅਰਮੈਨ ਰਿਸ਼ਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ ਨੇ ਕਿਹਾ ਸੰਸਥਾ ਦੇ ਚੰਗੇ ਸਿੱਖਿਆ ਪ੍ਰਬੰਧਾਂ ਸਦਕਾ ਪਿਛਲੇ ਸਾਲਾਂ ਤੋਂ ਲੈ ਕੇ ਸੰਸਥਾ ਦਾ ਨਤੀਜਾ ਸਾਨਦਾਰ ਆ ਰਿਹਾ ਹੈ | ਸੰਸਥਾ ਦੇ ਵਿਦਿਆਰਥੀਆਂ ਨੂੰ ਏ.ਆਈ.ਬਾਰੇ ਸਿੱਖਿਅਤ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਵਿਦਿਆਰਥੀਆਂ ਦੇ ਮਾਪਿਆਂ ਨਾਲ ਮਿਲਣੀ ਕਰ ਕੇ ਚੰਗੇ ਸਿੱਖਿਆ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਦੇ ਮਾਪੇ, ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |