21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਅਧਿਆਪਕਾਂ ਦਾ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 01-04-2026
ਰੂੜੇਕੇ ਕਲਾਂ, 31 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਅਧਿਆਪਕਾਂ ਨੂੰ ਸਿੱਖਿਅਤ ਕਰਨ ਲਈ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ | ਸੈਮੀਨਾਰ ਦੌਰਾਨ ਸੰਸਥਾ ਦੇ ਅਧਿਆਪਕਾਂ ਨੂੰ ਸਿੱਖਿਆ ਮਾਹਿਰਾਂ ਵਲੋਂ ਸੀ.ਆਈ.ਐੱਸ.ਸੀ.ਈ ਬੋਰਡ ਦੇ ਸਿਲੇਬਸ ਅਤੇ ਨਿਯਮਾਂ ਅਤੇ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਢੰਗ ਤਰੀਕਿਆਂ ਤਕਨੀਕਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਅਧਿਆਪਕਾਂ ਨੂੰ ਗਲੋਬਲ ਕੁਨੈਕਟ ਪ੍ਰੋਗਰਾਮ ਤਹਿਤ ਵਿਦੇਸ਼ਾਂ ਦੇ ਅਧਿਆਪਕਾਂ ਦੇ ਨਾਲ ਗੱਲਬਾਤ ਅਤੇ ਵਿਦੇਸ਼ਾਂ ਦੇ ਵਿਦਿਆਰਥੀਆਂ ਨੂੰ ਪੜ੍ਹਾੳਣ ਦੇ ਤਰੀਕਿਆਂ ਤੋਂ ਜਾਣੂ ਕਰਵਾਇਆ ਗਿਆ | ਸਿੱਖਿਆ ਮਾਹਿਰਾਂ ਵਲੋਂ ਅਧਿਆਪਕਾਂ ਨੂੰ ਦੱਸਿਆ ਗਿਆ ਕਿ ਛੋਟੇ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਰੁਚੀ ਪੈਦਾ ਕਰਨ ਲਈ ਪਿਆਰ ਨਾਲ ਅਜਿਹੇ ਢੰਗਾਂ ਨਾਲ ਸਿੱਖਿਅਤ ਕੀਤਾ ਜਾਵੇ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਬੋਝ ਨਹੀਂ ਆਨੰਦ ਆਵੇ | ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਾਨਸਿਕ ਤੌਰ 'ਤੇ ਵਿਦਿਆਰਥੀਆਂ ਨੂੰ ਪ੍ਰਪੱਕ ਕੀਤਾ ਜਾਵੇ | ਵਿਦਿਆਰਥੀਆਂ ਨੂੰ ਇਕ ਚੰਗਾਂ ਮਨੁੱਖ ਬਣਾਉਣ ਲਈ ਅਤੇ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਸਿੱਖਿਅਤ ਕੀਤਾ ਜਾਵੇ | ਇਸ ਮੌਕੇ ਸੰਸਥਾ ਦੇ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਅੰਦਰ ਨਸ਼ਾ ਤੇ ਗੈਂਗਸਟਰਵਾਦ ਖ਼ਤਮ ਕਰਨ 'ਚ 'ਆਪ' ਸਰਕਾਰ ਹੋਈ ਫੇਲ੍ਹ-ਵਿਧਾਇਕ ਕਾਲਾ ਢਿੱਲੋਂ <br/> ਅਗਲੀ ਖ਼ਬਰ ਜੀ.ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਪੜ੍ਹਾਈ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।