21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਪੰਜਾਬ ਅੰਦਰ ਨਸ਼ਾ ਤੇ ਗੈਂਗਸਟਰਵਾਦ ਖ਼ਤਮ ਕਰਨ 'ਚ 'ਆਪ' ਸਰਕਾਰ ਹੋਈ ਫੇਲ੍ਹ-ਵਿਧਾਇਕ ਕਾਲਾ ਢਿੱਲੋਂ <br/>

ਅਜੀਤ ਡੈਸਕ 01-04-2026
ਬਰਨਾਲਾ, 31 ਮਾਰਚ (ਰਾਜ ਪਨੇਸਰ)-ਪਿਛਲੇ 4 ਸਾਲਾਂ ਤੋਂ ਲੋਕਾਂ ਨਾਲ ਕੀਤੇ ਵਾਅਦੇ ਨਸ਼ਾ ਖ਼ਤਮ, ਗੈਂਗਸਟਰਵਾਦ ਖ਼ਤਮ ਕਰਨ 'ਚ 'ਆਪ' ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕੀਤਾ ਤੇ ਕਿਹਾ ਕਿ 'ਆਪ' ਸਰਕਾਰ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ 'ਚੋਂ ਨਸ਼ਾ 3-4 ਮਹੀਨਿਆਂ 'ਚ ਖ਼ਤਮ ਤੇ ਗੈਂਗਸਟਰਵਾਦ ਨੂੰ ਜੜ੍ਹੋਂ ਪੱੁਟਣ ਦੇ ਵਾਅਦੇ ਕੀਤੇ ਗਏ ਸਨ | ਨਸ਼ਾ ਖ਼ਤਮ ਤਾਂ ਕੀ ਕਰਨਾ ਸੀ ਨਸ਼ਾ ਘਰ-ਘਰ ਪਹੁੰਚ ਗਿਆ ਹੈ | ਇੱਥੇ ਹੀ ਬੱਸ ਨਹੀਂ 'ਆਪ' ਦੇ ਕਈ ਆਗੂ ਪਿਛਲੇ ਦਿਨੀਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ ਪੰਜਾਬ ਪੁਲਿਸ ਨੇ ਕਾਬੂ ਕੀਤਾ ਗਿਆ | ਸ: ਢਿੱਲੋਂ ਨੇ ਕਿਹਾ ਕਿ ਇਨ੍ਹਾਂ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੱੁਲਰ 'ਤੇ ਪਨਸਪ ਦੇ ਡੀ.ਐਮ. ਡਾ: ਗਗਨਦੀਪ ਸਿੰਘ ਨੂੰ ਮਰਨ ਲਈ ਮਜਬੂਰ ਕਰਨ ਤੇ ਇਕ ਐਨ.ਆਰ.ਆਈ. ਮਹਿਲਾ ਦੀ ਜ਼ਮੀਨ ਹੜੱਪਣ ਦੇ ਦੋਸ਼ ਲੱਗੇ ਹਨ | ਜਿਹੜੀਆਂ ਇਨ੍ਹਾਂ ਦੀ ਮਹਿਲਾਵਾਂ ਐਮ.ਐਲ.ਏ. ਸੁਖਪਾਲ ਸਿੰਘ ਖਹਿਰਾ 'ਤੇ ਟਿੱਪਣੀਆਂ ਕਰਦੀਆਂ ਸਨ | ਉਹ ਡਾ: ਗਗਨਦੀਪ ਸਿੰਘ ਦੇ ਪਰਿਵਾਰ ਦੇ ਹੱਕ 'ਚ ਬੋਲਣ ਤੋਂ ਚੱੁਪ ਕਿਉਂ ਹਨ | ਲੋਕ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਆਪਣਾ ਫ਼ਤਵਾ 'ਆਪ' ਦੇ ਉਲਟ ਤੇ ਕਾਂਗਰਸ ਦੇ ਹੱਕ 'ਚ ਸੁਣਾਉਣ ਲਈ ਤਿਆਰ-ਬਰ-ਤਿਆਰ ਬੈਠੇ ਹਨ | 'ਆਪ' ਨੂੰ ਸੱਤਾ 'ਚ ਲਿਆਉਣ 'ਚ ਜਿੰਨੀ ਤੇਜ਼ੀ ਦਿਖਾਈ ਸੀ ਹੁਣ ਇਨ੍ਹਾਂ ਨੂੰ ਪੰਜਾਬ 'ਚੋਂ ਰੁਖ਼ਸਤ ਕਰਨ 'ਚ ਵੀ ਤੇਜ਼ੀ ਦਿਖਾਉਣਗੇ | ਕਿਉਂਕਿ ਪੰਜਾਬ ਅੰਦਰ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ | ਇਸ ਮੌਕੇ ਸ਼ਹਿਰੀ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਕਾਂਗਰਸ ਕਿਸਾਨ ਸੈੱਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ, ਦਿਹਾਤੀ ਪ੍ਰਧਾਨ ਸਰਪੰਚ ਸਤਨਾਮ ਸਿੰਘ ਪੱਤੀ ਸੇਖਵਾਂ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਦਾ ਸਾਲਾਨਾ ਨਤੀਜਾ ਐਲਾਨਿਆ <br/> ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਅਧਿਆਪਕਾਂ ਦਾ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।