21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਦਾ ਸਾਲਾਨਾ ਨਤੀਜਾ ਐਲਾਨਿਆ <br/>

ਅਜੀਤ ਡੈਸਕ 01-04-2026
ਧਨੌਲਾ, 31 ਮਾਰਚ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸਾਲਾਨਾ ਨਤੀਜਾ ਐਲਾਨਿਆ ਗਿਆ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਪ੍ਰੀਤ ਕਮਲ ਸ਼ਰਮਾ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰ ਕੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਮਾਣ ਵਧਾਇਆ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਲਈ ਜਿੱਥੇ ਮਾਪੇ ਚਿੰਤਤ ਹੁੰਦੇ ਹਨ ਉੱਥੇ ਹੀ ਅਧਿਆਪਕ ਫ਼ਿਕਰਮੰਦ ਹੁੰਦੇ ਹਨ ਜਿਸ ਲਈ ਅਧਿਆਪਕ ਪੂਰੀ ਲਗਨ ਅਤੇ ਮਿਹਨਤ ਨਾਲ ਤਿਆਰੀ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਦੇ ਜਿਸ ਦੇ ਨਤੀਜੇ ਬੱਚਿਆਂ ਦੇ ਸਾਲਾਨਾ ਰਿਜ਼ਲਟ ਤੋਂ ਮਿਲਦਾ ਹੈ | ਸਾਲਾਨਾ ਨਤੀਜੇ ਵਿਚ ਕ੍ਰਮਵਾਰ ਪਹਿਲੇ, ਦੂਜੇ ਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਗਿਫ਼ਟ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਪ੍ਰਵਾਜ਼ ਥੀਏਟਰ ਵਲੋਂ ਵਿਸ਼ਵ ਰੰਗ ਮੰਚ ਦਿਵਸ ਮੌਕੇ ਨਾਟਕ 'ਉਸ ਨੂੰ ਕਹੀਂ' ਦਾ ਮੰਚਨ <br/> ਅਗਲੀ ਖ਼ਬਰ ਪੰਜਾਬ ਅੰਦਰ ਨਸ਼ਾ ਤੇ ਗੈਂਗਸਟਰਵਾਦ ਖ਼ਤਮ ਕਰਨ 'ਚ 'ਆਪ' ਸਰਕਾਰ ਹੋਈ ਫੇਲ੍ਹ-ਵਿਧਾਇਕ ਕਾਲਾ ਢਿੱਲੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।