10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕਿਸਾਨਾਂ ਵਲੋਂ ਮੁੱਖ ਮੰਤਰੀ ਦੀ ਅਰਥੀ ਫ਼ੂਕ ਕੇ ਨਾਅਰੇਬਾਜ਼ੀ

ਅਜੀਤ ਡੈਸਕ 05-04-2026
ਮਹਿਲ ਕਲਾਂ, 4 ਅਪ੍ਰੈਲ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਬਲਾਕ ਮਹਿਲ ਕਲਾਂ ਦੀ ਅਗਵਾਈ ਹੇਠ ਅੱਜ ਮੱੁਖ ਮਾਰਗ ਉੱਪਰ ਮਹਿਲ ਕਲਾਂ ਵਿਖੇ ਕਿਸਾਨਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਆਗੂਆਂ ਨੇ ਮੁੱਖ ਮੰਤਰੀ ਦੀ ਮੋਗਾ ਰੈਲੀ ਦੌਰਾਨ ਕਿਸਾਨਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੇ ਵਿਰੋਧ 'ਚ ਮੁੱਖ ਮੰਤਰੀ ਪੰਜਾਬ ਦੀ ਅਰਥੀ ਫ਼ੂਕ ਕੇ ਫੜੇ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ | ਇਸ ਮੌਕੇ ਆਗੂਆਂ ਜਸਪਾਲ ਸਿੰਘ ਕਲਾਲ ਮਾਜਰਾ, ਕਰਨੈਲ ਸਿੰਘ ਗਾਂਧੀ, ਨਛੱਤਰ ਸਿੰਘ ਸਹੌਰ, ਸੁਖਵਿੰਦਰ ਸਿੰਘ ਖਿਆਲੀ, ਗਿਆਨ ਸਿੰਘ ਬਾਜਵਾ, ਬਲਵਿੰਦਰ ਸਿੰਘ ਬਿੰਦੂ, ਜਗਪਾਲ ਸਿੰਘ ਸਹਿਜੜਾ ਨੇ ਮੋਗਾ ਰੈਲੀ ਦੌਰਾਨ ਕਿਸਾਨਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਨਿੰਦਾ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਦੀ ਨਹੀਂ ਥੱਕਦੀ, ਜਦ ਕਿ ਦੂਜੇ ਪਾਸੇ ਆਪਣੀਆਂ ਹੱਕੀ ਮੰਗਾਂ ਮੰਗਣ ਵਾਲੇ ਕਿਸਾਨਾਂ ਉੱਤੇ ਲਾਠੀਚਾਰਜ ਅਤੇ ਗਿ੍ਫ਼ਤਾਰ ਕਰ ਕੇ ਹੱਕ ਸੱਚ ਦੀ ਆਵਾਜ਼ ਨੂੰ ਦਬਾਉਣ ਦਾ ਭਰਮ ਪਾਲਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਗਾ ਰੈਲੀ ਦੌਰਾਨ ਕਿਸਾਨਾਂ ਨੂੰ ਜੇਲ੍ਹਾਂ 'ਚ ਸੁੱਟਣਾ ਸੂਬਾ ਸਰਕਾਰ ਦੀ ਮਾੜੀ ਕਾਰਜਕਾਰੀ ਨੂੰ ਬੇਨਕਾਬ ਕਰਦਾ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਅੰਨੇ੍ਹਵਾਹ ਲਾਠੀਚਾਰਜ, ਅੱਥਰੂ ਗੈਸ ਛੱਡਣੀ ਇਕ ਆਮ ਗੱਲ ਬਣ ਗਈ ਹੈ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਗਿ੍ਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾ ਕੀਤਾ ਜਾਵੇ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਗਿ੍ਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾ ਨਾ ਕੀਤਾ ਤਾਂ ਭਾਕਿਯੂ ਸਿੱਧੂਪੁਰ ਵਲੋਂ ਆਉਣ ਵਾਲੇ ਸਮੇਂ 'ਚ ਤਿੱਖੇ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ | ਇਸ ਮੌਕੇ ਕਿਸਾਨ ਆਗੂ ਦਰਸ਼ਨ ਸਿੰਘ ਗੰਗੋਹਰ, ਲੱਖਾ ਸਿੰਘ ਮੂੰਮ, ਰਘਬੀਰ ਸਿੰਘ, ਰਣਵੀਰ ਸਿੰਘ ਸਹੌਰ, ਮਹਿੰਦਰ ਸਿੰਘ, ਨਾਇਬ ਸਿੰਘ ਪੰਡੋਰੀ, ਬਲਦੇਵ ਸਿੰਘ ਮੂੰਮ, ਦਰਬਾਰਾ ਸਿੰਘ ਸਹੌਰ ਸਮੇਤ ਹੋਰ ਕਈ ਕਿਸਾਨ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਗਾਗੇਵਾਲ ਅਤੇ ਭੋਤਨਾ ਵਿਖੇ ਦੋ ਦਰਜਨ ਦੇ ਕਰੀਬ ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਣੇ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।