10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਤਿੰਨ ਵਿਅਕਤੀ ਕਾਬੂ

ਅਜੀਤ ਡੈਸਕ 05-04-2026
ਸ਼ਹਿਣਾ, 4 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਨਸ਼ੀਲਾ ਪਾਊਡਰ (ਚਿੱਟਾ) ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਥਾਣਾ ਸ਼ਹਿਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸ਼ਹਿਣਾ ਦੀ ਮੁਖੀ ਮੈਡਮ ਰੈਨੂੰ ਪਰੋਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਹਿਰ ਪੁੱਲ ਸ਼ਹਿਣਾ ਤੋਂ ਗੁਰਤੇਜ ਸਿੰਘ ਕਾਲੂ ਪੁੱਤਰ ਜੰਟਾ ਸਿੰਘ ਵਾਸੀ ਨੇੜੇ ਡੇਰਾ ਹਰੀ ਦਾਸ ਮੌੜ ਨਾਭਾ, ਗੁਰਦਿੱਤ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਨੇੜੇ ਗਊਸ਼ਾਲਾ ਮੌੜ ਨਾਭਾ ਅਤੇ ਗੁਰਸੇਵਕ ਸਿੰਘ ਉਰਫ਼ ਬੱਬੂ ਪੁੱਤਰ ਜਗਤਾਰ ਸਿੰਘ ਵਾਸੀ ਚੱਕ ਫ਼ਤਿਹ ਸਿੰਘ ਵਾਲਾ ਥਾਣਾ ਨਥਾਣਾ ਜ਼ਿਲ੍ਹਾ ਬਠਿੰਡਾ ਨੂੰ 50 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਇਨ੍ਹਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਧਾਰਾ 21,61,85 ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮੌਕੇ ਏ.ਐਸ.ਆਈ. ਜਗਪਾਲ ਸਿੰਘ, ਏ.ਐਸ.ਆਈ. ਮਹਿੰਦਰ ਸਿੰਘ, ਮੁੱਖ ਮੁਨਸ਼ੀ ਆਕਾਸ਼ਦੀਪ ਸਿੰਘ, ਹੌਲਦਾਰ ਭਰਪੂਰ ਸਿੰਘ, ਹੌਲਦਾਰ ਅਮਰੀਕ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਚਿੱਤਰਕਲਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਆਰੀਆਭੱਟ ਕਾਲਜ ਦੇ ਵਿਦਿਆਰਥੀਆਂ ਨੇ 'ਜ਼ਿੰਦਗੀ ਜ਼ਿੰਦਾਬਾਦ', 'ਨਸ਼ੇ ਨੂੰ ਨਾਂਹ, ਜ਼ਿੰਦਗੀ ਨੂੰ ਹਾਂ' ਸਮਾਗਮ ਵਿਚ ਭਾਗ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।