10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੋਇਲ ਕਲਾਸਿਸ ਵਿਖੇ ਸ੍ਰੀ ਰਾਮਾਇਣ ਪਾਠ ਦਾ ਭੋਗ ਅਤੇ ਮਾਤਾ ਸਰਸਵਤੀ ਦੀ ਮੂਰਤੀ ਸਥਾਪਨਾ ਅੱਜ

ਅਜੀਤ ਡੈਸਕ 05-04-2026
ਬਰਨਾਲਾ, 4 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਨਾਮਵਰ ਸੰਸਥਾ ਦੇ ਗੋਇਲ ਕਲਾਸਿਸ ਦੇ ਦਸਵੇਂ ਵਰੇ੍ਹ ਵਿਚ ਪ੍ਰਵੇਸ਼ ਕਰਨ ਮੌਕੇ ਸ਼੍ਰੀ ਰਾਮਾਇਣ ਪਾਠ ਦੇ ਭੋਗ ਅਤੇ ਵਿੱਦਿਆ ਦੀ ਦੇਵੀ ਮਾਤਾ ਸਰਸਵਤੀ ਦੀ ਮੂਰਤੀ ਸਥਾਪਨਾ ਪ੍ਰਾਣ ਪ੍ਰਤਿਸ਼ਠਾ ਸਮਾਗਮ ਮਿਤੀ 5 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ.ਡੀ. ਰਾਹੁਲ ਗੋਇਲ ਨੇ ਦੱਸਿਆ ਕਿ ਸਾਡੀ ਸੰਸਥਾ ਨੇ ਪਿਛਲੇ ਨੌ ਵਰਿ੍ਹਆਂ ਤੋਂ ਲਗਾਤਾਰ ਮੈਡੀਕਲ ਤੇ ਨਾਨ ਮੈਡੀਕਲ ਦੇ ਨਤੀਜਿਆਂ ਵਿਚ ਰਿਕਾਰਡ ਕਾਇਮ ਕੀਤੇ ਹਨ ਅਤੇ ਇਸ ਸੰਸਥਾ ਵਲੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਪੜ੍ਹ ਕੇ ਡਾਕਟਰ ਅਤੇ ਇੰਜੀਨੀਅਰ ਬਣ ਚੁੱਕੇ ਹਨ | ਉਨ੍ਹਾਂ ਦੱਸਿਆ ਸੰਸਥਾ ਦੇ 10ਵੇਂ ਸਾਲ ਵਿਚ ਪ੍ਰਵੇਸ਼ ਕਰਨ 'ਤੇ ਮਿਤੀ 5 ਅਪ੍ਰੈਲ ਨੂੰ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ | ਜਿਸ ਵਿਚ ਸਵੇਰੇ 8-15 ਵਜੇ ਮਾਤਾ ਸਰਸਵਤੀ ਦੀ ਮੂਰਤੀ ਸਥਾਪਨਾ ਕੀਤੀ ਜਾਵੇਗੀ ਅਤੇ ਸਵੇਰੇ 10:15 ਵਜੇ ਸ੍ਰੀ ਰਮਾਇਣ ਪਾਠ ਦੇ ਭੋਗ ਪਾਏ ਜਾਣਗੇ |
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀ ਨੇ ਡੀ.ਟੀ.ਐੱਫ ਪ੍ਰੀਖਿਆ ਵਿਚ ਪੁਜ਼ੀਸ਼ਨਾਂ ਕੀਤੀਆਂ ਹਾਸਿਲ ਅਗਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਚਿੱਤਰਕਲਾ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।