10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀ ਨੇ ਡੀ.ਟੀ.ਐੱਫ ਪ੍ਰੀਖਿਆ ਵਿਚ ਪੁਜ਼ੀਸ਼ਨਾਂ ਕੀਤੀਆਂ ਹਾਸਿਲ

ਅਜੀਤ ਡੈਸਕ 05-04-2026
ਭਦੌੜ, 4 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਬਰਨਾਲਾ ਵਲੋਂ ਗ਼ਦਰੀ ਬੀਬੀ ਗੁਲਾਬ ਕੌਰ ਦੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ 11ਵੀਂ ਡੀ.ਟੀ.ਐਫ ਵਜ਼ੀਫ਼ਾ ਪ੍ਰੀਖਿਆ ਕਰਵਾਈ ਗਈ | ਇਸ ਪ੍ਰੀਖਿਆ ਵਿਚ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੀ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਸੁਖਵੀਰ ਕੌਰ ਧਾਲੀਵਾਲ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਬਰਨਾਲਾ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਦੇ 2158 ਵਿਦਿਆਰਥੀਆਂ ਨੇ ਭਾਗ ਲਿਆ ਸੀ | ਜਿਸ ਵਿਚ ਸਕੂਲ ਦੀ ਅੱਠਵੀਂ ਜਮਾਤ ਦੀ ਪਰੀ ਰਾਣੀ ਨੇ ਜ਼ਿਲੇ੍ਹ ਵਿਚੋਂ ਦੂਜਾ ਸਥਾਨ ਅਤੇ ਦਸਵੀਂ ਕਲਾਸ ਦੀ ਦਿਸ਼ਾ ਨੇ ਜ਼ਿਲੇ੍ਹ ਵਿਚੋਂ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਪਹਿਲੇ 15 ਬੱਚਿਆਂ ਨੇ ਵਜ਼ੀਫ਼ਾ ਪ੍ਰੀਖਿਆ ਵਿਚ ਆਪਣਾ ਨਾਮ ਦਰਜ ਕਰਵਾ ਕੇ ਆਪਣੀ ਕਾਬਲੀਅਤ ਨੂੰ ਦਰਸਾਇਆ ਹੈ | ਇਸ ਪ੍ਰਾਪਤੀ 'ਤੇ ਪਿ੍ੰਸੀਪਲ ਵਲੋਂ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀ ਸਿੱਖਿਆ ਗ੍ਰਹਿਣ ਕਰਨ ਵਾਲੇ ਵਿਦਿਆਰਥੀ ਸਮਾਜ ਅਤੇ ਰਾਸ਼ਟਰ ਦਾ ਅਸਲ ਸਰਮਾਇਆ ਹੁੰਦੇ ਹਨ | ਇਸ ਸਕੂਲ ਦੇ ਪ੍ਰਬੰਧਕ ਅਤੇ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਪੰਜਾਬ ਭਰ 'ਚ ਰੈਲੀਆਂ ਦੇ ਵੱਡੇ ਇਕੱਠ ਦੱਸ ਰਹੇ ਨੇ ਕਿ ਸੂਬੇ ਅੰਦਰ ਅਕਾਲੀ ਦਲ ਦੇ ਹੱਕ 'ਚ ਲਹਿਰ ਬਣ ਚੁੱਕੀ ਹੈ-ਸੰਤ ਘੁੰ... ਅਗਲੀ ਖ਼ਬਰ ਗੋਇਲ ਕਲਾਸਿਸ ਵਿਖੇ ਸ੍ਰੀ ਰਾਮਾਇਣ ਪਾਠ ਦਾ ਭੋਗ ਅਤੇ ਮਾਤਾ ਸਰਸਵਤੀ ਦੀ ਮੂਰਤੀ ਸਥਾਪਨਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।