10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੱਖੋ ਕੈਂਚੀਆਂ ਸੂਏ 'ਤੇ ਸੜਕ ਵਿਚਕਾਰ ਖੱਡਿਆਂ ਕਾਰਨ ਟਰਾਲੀ ਪਲਟੀ

ਅਜੀਤ ਡੈਸਕ 05-04-2026
ਸ਼ਹਿਣਾ, 4 ਅਪ੍ਰੈਲ (ਸੁਰੇਸ਼ ਗੋਗੀ)-ਬਰਨਾਲਾ-ਬਾਜਾਖਾਨਾ ਰੋਡ ਪੱਖੋਂ ਕੈਂਚੀਆਂ ਸੂਏ ਦੇ ਪੁਲ 'ਤੇ ਬਣੇ ਹੋਏ ਵੱਡੇ-ਵੱਡੇ ਖੱਡਿਆਂ ਕਾਰਨ ਲਗਾਤਾਰ ਹਾਦਸੇ ਵਾਪਰ ਰਹੇ ਹਨ ਪ੍ਰੰਤੂ ਵਿਭਾਗ ਦੇ ਅਧਿਕਾਰੀ ਕੋਈ ਧਿਆਨ ਨਹੀਂ ਦੇ ਰਹੇ | ਅੱਜ ਵੀ ਦਿਨ ਦਿਹਾੜੇ ਬਰਸੀਨ ਲੈ ਕੇ ਜਾ ਰਹੇ ਟਰੈਕਟਰ-ਟਰਾਲੀ ਦੇ ਪਲਟਣ ਦੀ ਘਟਨਾ ਸਾਹਮਣੇ ਆਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹਾਕਮ ਸਿੰਘ ਵਾਲਾ ਤੋਂ ਟਰੈਕਟਰ-ਟਰਾਲੀ ਜੋ ਬਰਸੀਨ ਦੀ ਭਰੀ ਹੋਈ ਸੀ ਬਰਨਾਲਾ ਵੱਲ ਜਾ ਰਿਹਾ ਸੀ ਜਦੋਂ ਸੂਏ ਦੇ ਪੁੱਲ ਪੱਖੋਂ ਕੈਂਚੀਆਂ ਪਹੁੰਚੇ ਤਾਂ ਬਰਸੀਨ ਦੀ ਭਰੀ ਟਰਾਲੀ ਦਾ ਸੰਤੁਲਨ ਵਿਗੜ ਗਿਆ, ਟਰਾਲੀ ਮੌਕੇ 'ਤੇ ਹੀ ਪਲਟ ਗਈ | ਚਾਲਕ ਦਾ ਬਚਾਉ ਹੋ ਗਿਆ | ਇਸ ਘਟਨਾ ਦੀ ਕੁਲਵੰਤ ਸਿੰਘ ਮਾਨ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ, ਉਂਕਾਰ ਸਿੰਘ ਬਰਾੜ ਕੌਮੀ ਆਗੂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਸਾਬਕਾ ਸਰਪੰਚ ਚਮਕੌਰ ਸਿੰਘ ਭਗਤਪੁਰਾ, ਬੇਅੰਤ ਸਿੰਘ ਸਰਾਂ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ, ਗੁਰਜੀਤ ਸਿੰਘ ਖ਼ਾਲਸਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਅੰਮਿ੍ਤਪਾਲ ਸਿੰਘ ਖ਼ਾਲਸਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ, ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ ਆਦਿ ਆਗੂਆਂ ਵਲੋਂ ਨਿੰਦਾ ਕਰਦਿਆਂ ਕਿਹਾ ਕਿ ਇਲਾਕੇ ਦੇ ਲੋਕ ਵਾਰ-ਵਾਰ ਹਾਦਸੇ ਹੋਣ ਕਾਰਨ ਇੱਥੇ ਸੜਕ ਬਣਾਉਣ ਦੀ ਮੰਗ ਕਰ ਰਹੇ ਹਨ ਪ੍ਰੰਤੂ ਸੁੱਤੇ ਪਏ ਵਿਭਾਗ ਦੇ ਅਧਿਕਾਰੀ ਅਤੇ ਪੰਜਾਬ ਸਰਕਾਰ ਦੇ ਆਗੂਆਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਕੋਈ ਵੱਡਾ ਹਾਦਸਾ ਹੋਣ ਤੋਂ ਪਹਿਲਾਂ ਇੱਥੇ ਤੁਰੰਤ ਸੜਕ ਬਣਾਈ ਜਾਵੇ ਨਹੀਂ ਉਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਿਤ ਮਹਿਕਮੇ ਦੇ ਅਧਿਕਾਰੀ ਹੋਣਗੇ |
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਭਰਵੀਂ ਇਕੱਤਰਤਾ ਅਗਲੀ ਖ਼ਬਰ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।