20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

140 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 07-04-2026

ਬਰਨਾਲਾ, 6 ਅਪ੍ਰੈਲ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ 2 ਵਿਅਕਤੀਆਂ ਨੂੰ 140 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਬਲਵੰਤ ਸਿੰਘ ਵਾਸੀ ਬਰਨਾਲਾ, ਅਮਨ ਵਾਸੀ ਸੰਘੇੜਾ ਨਸ਼ਾ ਵੇਚਣ ਦੇ ਆਦੀ ਹਨ ਜਿਨ੍ਹਾਂ ਨੂੰ ਕਪਾਹ ਮੰਡੀ ਬਰਨਾਲਾ ਵਿਖੇ ਘੁੰਮਦਾ ਦੇਖਿਆ ਗਿਆ ਹੈ | ਜਿਸ ਕੋਲ ਭਾਰੀ ਮਾਤਰਾ 'ਚ ਨਸ਼ਾ ਹੈ | ਜੋ ਵੇਚਣ ਦੀ ਫ਼ਿਰਾਕ ਵਿਚ ਹਨ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਵਿਅਕਤੀਆਂ ਨੂੰ 140 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ 74 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਮਾਰਕੀਟ ਕਮੇਟੀ ਬਰਨਾਲਾ ਉੱਪਰ ਪੂਰੀ ਤਰ੍ਹਾਂ ਢੁਕਦੀ ਹੈ 'ਬੂਹੇ ਆਈ ਜੰਝ ਵਿੰਨੋ ਕੁੜੀ ਦੇ ਕੰਨ' ਵਾਲੀ ਕਹਾਵਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।