28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਆਰੀਆਭੱਟ ਕਾਲਜ ਦਾ ਸੀ.ਐੱਸ.ਈ. ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 08-04-2026
ਬਰਨਾਲਾ, 7 ਅਪ੍ਰੈਲ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਦਾ ਸੀ.ਐੱਸ.ਈ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਹਰਲੀਨ ਕੌਰ ਨੇ 8.44 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰ ਕੇ ਪਹਿਲਾ, ਜਸਪ੍ਰੀਤ ਕੌਰ ਨੇ 8.04 ਸੀ.ਜੀ.ਪੀ.ਏ. ਅੰਕ ਲੈ ਕੇ ਦੂਜਾ, ਸ਼ਰਣਦੀਪ ਕੌਰ ਨੇ 7.80 ਸੀ.ਜੀ.ਪੀ.ਏ. ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਸ੍ਰੀ ਆਰ.ਕੇ. ਗੁਪਤਾ, ਵਾਈਸ ਚੇਅਰਮੈਨ ਰਾਜੀਵ ਮੰਗਲਾ, ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ, ਜਨਰਲ ਸਕੱਤਰ ਵਿੱਕੀ ਸਿੰਗਲਾ, ਜੁਆਇੰਟ ਸਕੱਤਰ ਇੰਦਰਪਾਲ ਗੋਇਲ, ਐਡੀਸ਼ਨਲ ਸਕੱਤਰ ਮੋਹਿਤ ਮੰਗਲਾ, ਖ਼ਜ਼ਾਨਚੀ ਅਸ਼ਵਨੀ ਸਿੰਗਲਾ, ਡੀਨ ਅਕਾਦਮਿਕ ਡਾ: ਭਾਵੇਤ, ਮੈਂਬਰ ਹਰਭਜਨ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ |

ਪਿਛਲੀ ਖ਼ਬਰ ਨਾੜ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਫ਼ਸਰ ਕੀਤੇ ਨਿਯੁਕਤ <br/> ਅਗਲੀ ਖ਼ਬਰ ਗੜੇਮਾਰੀ ਅਤੇ ਬਰਸਾਤ ਨਾਲ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਲਈ ਕੀਤੀ ਮੁਆਵਜ਼ੇ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।