28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ਼ਹਿਣਾ ਪੁਲਿਸ ਵਲੋਂ 24 ਗ੍ਰਾਮ ਚਿੱਟੇ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 08-04-2026

ਸ਼ਹਿਣਾ, 7 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ 24 ਗ੍ਰਾਮ ਚਿੱਟੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਥਾਣਾ ਸ਼ਹਿਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸ਼ਹਿਣਾ ਦੀ ਮੁਖੀ ਮੈਡਮ ਰੈਨੂੰ ਪਰੋਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਚ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੁਖਦੇਵ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਸਰਕਾਰੀ ਵਿਹੜਾ ਸ਼ਹਿਣਾ ਨੂੰ ਬਠਿੰਡਾ ਬ੍ਰਾਂਚ ਦੀ ਸ਼ਹਿਣਾ ਨਹਿਰ ਪੁੱਲ ਤੋਂ 24 ਗ੍ਰਾਮ ਨਸ਼ੀਲਾ ਪਾਊਡਰ ਚਿੱਟੇ ਸਮੇਤ ਕਾਬੂ ਕਰ ਕੇ ਉਸ ਵਿਰੁੱਧ ਥਾਣਾ ਸ਼ਹਿਣਾ ਵਿਖੇ ਮੁਕੱਦਮਾ ਨੰਬਰ 29, 21, 61, 85 ਐਨ.ਡੀ.ਪੀ.ਐਸ ਐਕਟ ਆਦਿ ਧਾਰਾਵਾਂ ਤਹਿਤ ਦਰਜ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ | ਇਸ ਮੌਕੇ ਮੁੱਖ ਮੁਨਸ਼ੀ ਅਕਸਦੀਪ ਸਿੰਘ, ਹੌਲਦਾਰ ਭਰਪੂਰ ਸਿੰਘ, ਹੌਲਦਾਰ ਮਲਕੀਤ ਸਿੰਘ, ਰੌਬਿਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਰਨਾਲਾ 'ਚ ਘਰੇਲੂ ਗੈਸ ਸਿਲੰਡਰਾਂ ਦੀ ਵਪਾਰਕ ਥਾਵਾਂ 'ਤੇ ਹੋ ਰਹੀ ਹੈ ਸ਼ਰੇਆਮ ਵਰਤੋਂ ਅਗਲੀ ਖ਼ਬਰ ਚਿੜੀਆਂ ਲਈ ਆਲ੍ਹਣੇ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਵਾਸਤੇ ਮਿੱਟੀ ਦੇ ਕਟੋਰੇ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।