05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਅਜੀਤ ਡੈਸਕ 11-04-2026
ਬਰਨਾਲਾ, 10 ਅਪ੍ਰੈਲ (ਰਾਜ ਪਨੇਸਰ)-ਸਥਾਨਕ ਦੁਸਹਿਰਾ ਗਰਾਊਾਡ ਨਜ਼ਦੀਕ ਇਕ ਔਰਤ ਨੂੰ 18 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸੁਖਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਪਰਮਜੀਤ ਕੌਰ ਪਤਨੀ ਰਾਜੂ ਸਿੰਘ ਵਾਸੀ ਬਰਨਾਲਾ ਨਾਜਾਇਜ਼ ਸ਼ਰਾਬ ਵੇਚਣ ਦੀ ਆਦੀ ਹੈ | ਜੋ ਕਿ ਅੱਜ ਵੀ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਦਸਹਿਰਾ ਗਰਾਊਾਡ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 18 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚੋਂ ਪਹਿਲਾ ਤੇ ਦੂਜਾ ਸਥਾਨ ਲਿਆ ਅਗਲੀ ਖ਼ਬਰ ਵਿਧਾਇਕ ਉੱਗੋਕੇ ਅਤੇ ਐੱਸ.ਐੱਸ.ਪੀ. ਨੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।