05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚੋਂ ਪਹਿਲਾ ਤੇ ਦੂਜਾ ਸਥਾਨ ਲਿਆ

ਅਜੀਤ ਡੈਸਕ 11-04-2026
ਬਰਨਾਲਾ, 10 ਅਪ੍ਰੈਲ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਐਲਾਨੀ ਗਈ ਮੈਰਿਟ ਸੂਚੀ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਕਨਵੋਕੇਸ਼ਨ ਦੌਰਾਨ ਮੈਡਲ ਤੇ ਡਿਗਰੀ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਡਾ: ਅਜੈ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਐਮ.ਐਸ.ਸੀ. ਕੈਮਿਸਟਰੀ ਵਿਚੋਂ ਮਿਸ ਸ਼ੈਫੀ ਨੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਲੈ ਕੇ ਸੋਨ ਤਗਮਾ, ਬੀ.ਟੈਕ. ਮਕੈਨੀਕਲ ਦੇ ਵਿਦਿਆਰਥੀ ਲਵਦੀਪ ਸਿੰਘ ਨੇ ਯੂਨੀਵਰਸਿਟੀ 'ਚੋਂ ਦੂਜਾ ਸਥਾਨ ਲੈ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਚੇਅਰਮੈਨ ਇੰਜ: ਰਾਕੇਸ਼ ਗੁਪਤਾ, ਰਾਜੀਵ ਮੰਗਲਾ, ਵਿੱਕੀ ਮੰਗਲਾ, ਇੰਦਰ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਅਸ਼ਵਨੀ ਸਿੰਗਲਾ, ਡੀਨ ਇੰਜੀ: ਰਜਨੀਸ਼ ਨਰੂਲਾ, ਡੀਨ ਅਕਾਦਮਿਕ ਡਾ: ਭਾਵੇਤ ਗਰਗ, ਨਵਦੀਪ ਬਾਂਸਲ, ਵਿਜੈ ਕੁਮਾਰ, ਜਸ਼ਨਜੋਤ, ਸ੍ਰੀਮਤੀ ਭਾਵੁਕਤਾ ਸ਼ਰਮਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਅੱਗ ਲੱਗਣ ਕਾਰਨ 2 ਕਨਾਲ ਕਣਕ ਸੜ ਕੇ ਸੁਆਹ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।