04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮਦਰ ਟੀਚਰ ਸਕੂਲ ਦੇ ਸਾਬਕਾ ਵਿਦਿਆਰਥੀ ਚੰਨਪ੍ਰੀਤ ਸਿੰਘ ਨੇ ਵੱਕਾਰੀ ਐੱਨ.ਡੀ.ਏ. ਪ੍ਰੀਖਿਆ 'ਚ ਆਲ ਇੰਡੀਆ 193ਵਾਂ ਰੈਂਕ ਕੀਤਾ ਹਾਸਿਲ <br/>

ਅਜੀਤ ਡੈਸਕ 11-04-2026
ਬਰਨਾਲਾ, 10 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਸਾਬਕਾ ਵਿਦਿਆਰਥੀ ਚੰਨਪ੍ਰੀਤ ਸਿੰਘ ਨੇ ਵੱਕਾਰੀ ਐਨ.ਡੀ.ਏ. ਪ੍ਰੀਖਿਆ ਵਿਚ ਆਲ ਇੰਡੀਆ 193ਵਾਂ ਰੈਂਕ ਪ੍ਰਾਪਤ ਕੀਤਾ ਹੈ | ਵਿਦਿਆਰਥੀ ਚੰਨਪ੍ਰੀਤ ਸਿੰਘ ਦੀ 11ਵੀਂ ਐਸ.ਐਸ.ਬੀ. ਬੋਰਡ ਇਲਾਹਾਬਾਦ ਦੁਆਰਾ ਸਿਫ਼ਾਰਸ਼ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਪੁਣੇ ਵਿਚ ਸਿਖਲਾਈ ਲਈ ਚੁਣਿਆ ਗਿਆ ਹੈ | ਐਨ.ਡੀ.ਏ ਪ੍ਰੀਖਿਆ ਪਾਸ ਕਰਨ ਤੋਂ ਪਹਿਲਾਂ, ਉਨ੍ਹਾਂ ਨੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਮੋਹਾਲੀ ਵਿਖੇ ਦੋ ਸਾਲਾਂ ਦੀ ਸਖ਼ਤ ਸਿਖਲਾਈ ਪੂਰੀ ਕੀਤੀ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਕਪਿਲ ਮਿੱਤਲ, ਨਿਸ਼ੀ ਮਿੱਤਲ, ਪਿ੍ੰਸੀਪਲ ਦਲਜੀਤ ਸਿੰਘ ਨੇ ਹੋਣਹਾਰ ਵਿਦਿਆਰਥੀ ਚੰਨਪ੍ਰੀਤ ਸਿੰਘ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਹਾਸਲ ਕਰਨਾ ਸੰਸਥਾ ਲਈ ਬਹੁਤ ਮਾਣ ਵਾਲੀ ਗੱਲ ਹੈ |

ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਮਹਾਨ ਗੁਰਮਤਿ ਸਮਾਗਮ 14 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।