04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਵਿਸਾਖੀ ਮੌਕੇ ਤਲਵੰਡੀ ਸਾਬੋ ਵਿਖੇ ਕੀਤਾ ਜਾਵੇਗਾ ਵੱਡਾ ਇਕੱਠ-ਸਿਮਰਨਜੀਤ ਸਿੰਘ ਮਾਨ

ਅਜੀਤ ਡੈਸਕ 11-04-2026
ਬਰਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਮਾਨ ਵਲੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਮਾਨ ਨੇ ਕਿਹਾ ਕਿ ਪਾਰਟੀ ਵਲੋਂ ਵਿਸਾਖੀ ਵਾਲੇ ਦਿਨ ਮਿਤੀ 14 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਰੈਲੀ ਕੀਤੀ ਜਾ ਰਹੀ ਹੈ | ਜਿਸ ਵਿਚ ਸੰਗਤਾਂ ਦਾ ਵੱਡਾ ਇਕੱਠਾ ਹੋਵੇਗਾ | ਇਸ ਰੈਲੀ ਨੂੰ ਸਫਲ ਬਣਾਉਣ ਲਈ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਆਪ' ਸਰਕਾਰ ਦੁਆਰਾ ਬਰਨਾਲਾ ਵਿਖੇ ਕ੍ਰਿਟੀਕਲ ਕੇਅਰ ਸੈਂਟਰ ਬਣਾਉਣ ਅਤੇ ਸ਼ਹਿਰ ਵਿਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਾਡ ਕੀਤੇ ਜਾਣ ਸਬੰਧੀ ਕਿਹਾ ਜਾ ਰਿਹਾ ਹੈ ਜਦੋਂਕਿ ਅਸਲ ਵਿਚ ਇਹ ਦੋਵੇਂ ਪ੍ਰਾਜੈਕਟ ਉਨ੍ਹਾਂ ਵਲੋਂ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਹੁੰਦਿਆਂ ਕੇਂਦਰ ਸਰਕਾਰ ਤੋਂ ਪਾਸ ਕਰਵਾਏ ਗਏ ਸਨ | ਉਨ੍ਹਾਂ ਕਿਹਾ ਕਿ ਬਰਨਾਲਾ ਵਿਖੇ ਕ੍ਰਿਟੀਕਲ ਕੇਅਰ ਸੈਂਟਰ ਬਣਨ ਨਾਲ ਜਿੱਥੇ ਆਲੇ-ਦੁਆਲੇ ਦੇ ਜ਼ਿਲਿ੍ਹਆਂ ਦੇ ਮਰੀਜ਼ਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਵਿਚ ਕਾਫ਼ੀ ਫ਼ਾਇਦਾ ਮਿਲੇਗਾ ਉੱਥੇ ਬਰਨਾਲਾ ਸ਼ਹਿਰ ਦੀ ਵੀ ਤਰੱਕੀ ਹੋਵੇਗੀ | ਮੀਟਿੰਗ ਮੌਕੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਸੀਨੀਅਰ ਆਗੂ ਹਰਜਿੰਦਰ ਸਿੰਘ ਜਖੂ, ਗੁਰਨੈਬ ਸਿੰਘ ਰਾਮਪੁਰਾ, ਗੁਰਜੰਟ ਸਿੰਘ ਕੱਟੂ, ਮਨਜੀਤ ਸਿੰਘ ਸੰਘੇੜਾ, ਉੱਤਮ ਬਾਂਸਲ, ਬੀਬੀ ਸੁਖਜੀਤ ਕੌਰ, ਅਵਤਾਰ ਸਿੰਘ ਲੀਲਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦਾ ਵਫ਼ਦ ਪਾਵਰਕਾਮ ਐੱਸ.ਡੀ.ਓ. ਬਾਂਸਲ ਨੂੰ ਮਿਲਿਆ ਅਗਲੀ ਖ਼ਬਰ ਬਰਨਾਲਾ ਫਿਜ਼ੀਓਥਰੈਪੀ ਕਲੀਨਿਕ ਵਿਖੇ ਮੁਫ਼ਤ ਫਿਜ਼ੀਓਥਰੈਪੀ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।