04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭਾਕਿਯੂ ਕਾਦੀਆਂ ਦਾ ਵਫ਼ਦ ਪਾਵਰਕਾਮ ਐੱਸ.ਡੀ.ਓ. ਬਾਂਸਲ ਨੂੰ ਮਿਲਿਆ

ਅਜੀਤ ਡੈਸਕ 11-04-2026
ਮਹਿਲ ਕਲਾਂ, 10 ਅਪ੍ਰੈਲ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਿਸਾਨਾਂ ਦਾ ਇੱਕ ਵਫ਼ਦ ਪਾਵਰਕਾਮ ਸਬ ਡਿਵੀਜ਼ਨ ਮਹਿਲ ਕਲਾਂ ਦੇ ਐੱਸ.ਡੀ.ਓ. ਮੋਹਿਤ ਬਾਂਸਲ ਨੂੰ ਮਿਲਿਆ | ਇਸ ਮੌਕੇ ਕਿਸਾਨਾਂ ਵਲੋਂ ਖੇਤੀ ਮੋਟਰਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਦਾ ਸਮਾਂ ਬਦਲਣ ਸਬੰਧੀ ਮੰਗ ਪੱਤਰ ਸੌਂਪਿਆ ਗਿਆ | ਬਲਾਕ ਪ੍ਰਧਾਨ ਢੀਂਡਸਾ ਨੇ ਦੱਸਿਆ ਕਿ ਕਣਕ ਦੀ ਕਟਾਈ ਦੇ ਸੀਜ਼ਨ ਦੌਰਾਨ ਰਾਤ ਡੇਢ ਵਜੇ ਤੋਂ ਸਵੇਰੇ 5 ਵਜੇ ਤੱਕ ਟਿਊਬਵੈੱਲਾਂ ਲਈ ਸਪਲਾਈ ਦਿੱਤੀ ਜਾ ਰਹੀ ਹੈ | ਜਿਸ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਧੀ ਰਾਤ ਦੇ ਸਮੇਂ ਖੇਤਾਂ 'ਚ ਜਾਣਾ ਕਿਸਾਨਾਂ ਲਈ ਖ਼ਤਰੇ ਤੋਂ ਖ਼ਾਲੀ ਨਹੀਂ ਹੈ | ਕਿਸਾਨਾਂ ਨੇ ਮੰਗ ਕੀਤੀ ਕਿ ਬਿਜਲੀ ਸਪਲਾਈ ਦਾ ਸਮਾਂ ਬਦਲ ਕੇ ਸਵੇਰੇ 4 ਵਜੇ ਤੋਂ 8 ਵਜੇ ਤੱਕ ਕੀਤਾ ਜਾਵੇ, ਤਾਂ ਜੋ ਕਿਸਾਨਾਂ ਦੀ ਪ੍ਰੇਸ਼ਾਨੀ ਦੂਰ ਹੋ ਸਕੇ | ਜ਼ਿਲ੍ਹਾ ਮੀਤ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ, ਜਰਨਲ ਸਕੱਤਰ ਅਮਰਜੀਤ ਸਿੰਘ ਭੋਲਾ, ਬਲਾਕ ਆਗੂ ਡਾ. ਸੁਖਦੀਪ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਇਕ ਪਾਸੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ਼ ਸਟੇਜਾਂ ਉਪਰ ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਦਿਨ ਵੇਲੇ ਦੇਣ ਦੇ ਬਿਆਨ ਜਾਰੀ ਕਰਦੇ ਨਹੀਂ ਥੱਕਦੇ ਪਰ ਦੂਜੇ ਪਾਸੇ ਕਿਸਾਨ ਪਾਵਰਕਾਮ ਵਲੋਂ ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਅੱਧੀ ਰਾਤ ਤੋਂ ਦੇਣ ਕਰ ਕੇ ਭਾਰੀ ਮਾਨਸਿਕ ਪ੍ਰੇਸ਼ਾਨੀ 'ਚੋਂ ਲੰਘ ਰਹੇ ਹਨ | ਇਸ ਮੌਕੇ ਐੱਸ.ਡੀ.ਓ. ਮੋਹਿਤ ਬਾਂਸਲ ਨੇ ਕਿਸਾਨਾਂ ਦੇ ਵਫ਼ਦ ਨੂੰ ਧਿਆਨ ਨਾਲ ਸੁਣ ਕੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਮੰਗ ਨੂੰ ਪਹਿਲ ਦੇ ਆਧਾਰ 'ਤੇ ਉੱਚ ਅਧਿਕਾਰੀਆਂ ਤੱਕ ਭੇਜ ਕੇ ਛੇਤੀ ਹੀ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਇਕਾਈ ਪ੍ਰਧਾਨ ਮਲਕੀਤ ਸਿੰਘ
ਪਿਛਲੀ ਖ਼ਬਰ ਸਹਿਕਾਰੀ ਸਭਾ ਚੀਮਾ ਦੀ ਸਰਬਸੰਮਤੀ ਨਾਲ ਹੋਈ ਚੋਣ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਵਿਸਾਖੀ ਮੌਕੇ ਤਲਵੰਡੀ ਸਾਬੋ ਵਿਖੇ ਕੀਤਾ ਜਾਵੇਗਾ ਵੱਡਾ ਇਕੱਠ-ਸਿਮਰਨਜੀਤ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।