04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਸੰਬੰਧੀ ਸਿਵਲ ਸਰਜਨ ਵਲੋਂ ਮੀਟਿੰਗ

ਅਜੀਤ ਡੈਸਕ 11-04-2026
ਬਰਨਾਲਾ, 10 ਅਪ੍ਰੈਲ (ਨਰਿੰਦਰ ਅਰੋੜਾ)-ਹਰ ਘਰ ਤੱਕ ਬਿਹਤਰ ਸਿਹਤ ਸੁਰੱਖਿਆ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ 'ਚ ਤੇਜ਼ੀ ਲਿਆਉਣ ਲਈ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਵਲੋਂ ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਸਦਕਾ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਕੈਂਪ ਅਤੇ ਜ਼ਿਲ੍ਹਾ ਬਰਨਾਲਾ ਦੇ ਸਾਰੇ ਕਾਮਨ ਸਰਵਿਸ ਸੈਂਟਰਾਂ 'ਤੇ ਲੋਕਾਂ ਨੂੰ ਪ੍ਰੇਰਿਤ ਕਰ ਕੇ ਇਹ ਕਾਰਡ ਬਣਾਉਣ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਕਿਸੇ ਬਿਮਾਰੀ ਸਮੇਂ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਦਾਖਲ ਹੋ ਕੇ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਇਆ ਜਾ ਸਕੇ | ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮਿੰਦਰ ਕੌਰ ਅÏਜਲਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਇਲਾਜ ਲਈ ਜਲਦੀ ਤੋਂ ਜਲਦੀ ਆਪਣੇ ਪਰਿਵਾਰ ਨੂੰ ਰਜਿਸਟਰ ਕਰਵਾਉਣ ਤਾਂ ਜੋ ਗੰਭੀਰ ਬਿਮਾਰੀਆਂ, ਸਰਜਰੀਆਂ ਅਤੇ ਐਮਰਜੈਂਸੀ ਸਮੇਂ ਨਕਦੀ ਰਹਿਤ ਇਲਾਜ ਦੀ ਸਹੂਲਤ ਲਈ ਜਾ ਸਕੇ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਜ਼ਿਲ੍ਹਾ ਕੋਆਰਡੀਨੇਟਰ ਸੰਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਤਲਵੰਡੀ ਸਾਬੋ ਵਿਖੇ ਪੰਥਕ ਕਾਨਫ਼ਰੰਸ 14 ਨੂੰ -ਐਡਵੋਕੇਟ ਗਿੰਦੀ <br/> ਅਗਲੀ ਖ਼ਬਰ ਤਪਾ ਬੁੱਕਸ ਬੈਂਕ ਮੁੜ ਤੋਂ ਹੋਈ ਸ਼ੁਰੂ, ਕੋਈ ਵੀ ਵਿਦਿਆਰਥੀ ਛੇਵੀਂ ਤੋਂ ਦਸਵੀਂ ਤੱਕ ਕਿਤਾਬਾਂ ਕਰ ਸਕਦਾ ਹੈ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।