03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਤਲਵੰਡੀ ਸਾਬੋ ਵਿਖੇ ਪੰਥਕ ਕਾਨਫ਼ਰੰਸ 14 ਨੂੰ -ਐਡਵੋਕੇਟ ਗਿੰਦੀ <br/>

ਅਜੀਤ ਡੈਸਕ 11-04-2026
ਬਰਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਮਿਤੀ 14 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਦੇ ਸਾਹਮਣੇ ਪੰਥਕ ਕਾਨਫ਼ਰੰਸ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਬਰਨਾਲਾ ਦੇ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਨੇ ਦੱਸਿਆ ਕਿ ਇਸ ਪੰਥਕ ਕਾਨਫ਼ਰੰਸ ਵਿਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਸੰਬੋਧਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਪੰਥਕ ਕਾਨਫ਼ਰੰਸ ਲਈ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਅਤੇ ਵਰਕਰਾਂ ਦੀਆਂ ਵੀ ਡਿਊਟੀ ਲਗਾਈਆਂ ਗਈਆਂ ਹਨ ਅਤੇ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਰਵਾਨਾ ਹੋਣਗੇ |

ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਸੰਬੰਧੀ ਸਿਵਲ ਸਰਜਨ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।