02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ਼ਿਵਾਲਿਕ ਪਬਲਿਕ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 11-04-2026
ਤਪਾ ਮੰਡੀ, 10 ਅਪ੍ਰੈਲ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਪਲੇ ਵੇ ਤੋਂ ਲੈ ਕੇ ਦੂਜੀ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਬੱਚਿਆਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਪਾ ਕੇ ਸਕੂਲ ਦਾ ਮਾਹੌਲ ਖ਼ੁਸ਼ੀਆਂ ਨਾਲ ਭਰ ਦਿੱਤਾ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਗਿਆ, ਜਿਸ ਨੇ ਸਭ ਦਾ ਮਨ ਮੋਹ ਲਿਆ | ਛੋਟੇ ਬੱਚਿਆਂ ਨੇ ਵਿਸਾਖੀ ਨਾਲ ਸਬੰਧਿਤ ਗੀਤਾਂ ਅਤੇ ਕਵਿਤਾਵਾਂ ਰਾਹੀਂ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ | ਇਸ ਸਮਾਗਮ ਨੇ ਸਭ ਵਿਚ ਖ਼ੁਸ਼ੀ ਅਤੇ ਏਕਤਾ ਦਾ ਸੰਦੇਸ਼ ਫੈਲਾਇਆ | ਅਧਿਆਪਕਾਂ ਵਲੋਂ ਵੀ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਮੋਨਿਕਾ ਗਰਗ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਬੱਚਿਆਂ ਦੀ ਮਿਹਨਤ ਅਤੇ ਪ੍ਰਦਰਸ਼ਨ ਦੀ ਸਰਾਹਨਾ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸਾਖੀ ਵਾਲੇ ਦਿਨ 1699 ਈ. ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ | ਇਹ ਸਿੱਖਾਂ ਅਤੇ ਹਿੰਦੂਆਂ ਲਈ ਬਸੰਤ ਦੀ ਵਾਢੀ ਦਾ ਤਿਉਹਾਰ ਹੈ ਅਤੇ ਹਰ ਸਾਲ 13 ਜਾਂ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ |
ਪਿਛਲੀ ਖ਼ਬਰ ਸਾਹਿਤ ਰਤਨ ਓਮ ਪ੍ਰਕਾਸ਼ ਗਾਸੋ ਦਾ 94ਵਾਂ ਜਨਮ ਦਿਨ ਮਨਾਇਆ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਤਲਵੰਡੀ ਸਾਬੋ ਵਿਖੇ ਪੰਥਕ ਕਾਨਫ਼ਰੰਸ 14 ਨੂੰ -ਐਡਵੋਕੇਟ ਗਿੰਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।