02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ ਐਸ.ਡੀ.ਐਮ. ਨੂੰ ਮਿਲਿਆ

ਅਜੀਤ ਡੈਸਕ 11-04-2026
ਮਹਿਲ ਕਲਾਂ, 10 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਮਹਿਲ ਕਲਾਂ ਵਲੋਂ ਨੰਬਰਦਾਰ ਭਾਈਚਾਰੇ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਅਤੇ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਨੰਬਰਦਾਰ ਭਾਈਚਾਰੇ ਦਾ ਇਕ ਵਫ਼ਦ ਆਗੂਆਂ ਨੰਦ ਸਿੰਘ ਕਾਹਨੇਕੇ, ਹਰਦਰਸ਼ਨ ਸਿੰਘ ਕੋਟਦੁੱਨਾ, ਕਲੱਟਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਐਸ.ਡੀ.ਐਮ. ਮਹਿਲ ਕਲਾਂ ਕਿ੍ਤਿਕਾ ਗੋਇਲ ਨੂੰ ਮਿਲਿਆ | ਇਸ ਦੌਰਾਨ ਵਫ਼ਦ ਨੇ ਸਮੂਹ ਨੰਬਰਦਾਰ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ | ਐਸ.ਡੀ.ਐਮ. ਕਿ੍ਤਿਕਾ ਗੋਇਲ ਨੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮਸਲਿਆਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਨੰਬਰਦਾਰ ਯੂਨੀਅਨ ਵਲੋਂ ਐਸ.ਡੀ.ਐਮ. ਕਿ੍ਤਿਕਾ ਗੋਇਲ ਦਾ ਗੁਲਦਸਤਾ ਭੇਟ ਕਰ ਕੇ ਸਨਮਾਨ ਕੀਤਾ ਗਿਆ |
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਰਮਦਾਸੀਆ ਸਿੱਖ ਭਾਈਚਾਰੇ ਦੇ ਸ਼ਮਸ਼ਾਨਘਾਟ ਦਾ ਕਾਰਜ ਨੇਪਰੇ ਚਾੜਿ੍ਹਆ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਵਿਗਿਆਨ ਬਾਰੇ ਜਾਣੂ ਕਰਵਾਉਣ ਲਈ 'ਬ੍ਰਹਿਮੰਡ ਤੇ ਸੂਰਜੀ ਪ੍ਰਣਾਲੀ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।