02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿਚ ਡੀ.ਐੱਸ.ਪੀ. ਦਫ਼ਤਰ ਅੱਗੇ ਦਿੱਤਾ ਧਰਨਾ

ਅਜੀਤ ਡੈਸਕ 11-04-2026
ਬਰਨਾਲਾ, 10 ਅਪ੍ਰੈਲ (ਅਸ਼ੋਕ ਭਾਰਤੀ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿਚ ਪਿੰਡ ਪੰਧੇਰ ਵਿਖੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨੇ ਮਜ਼ਦੂਰਾਂ ਦੀ ਕੁੱਟਮਾਰ ਅਤੇ ਜਾਤੀ ਸੂਚਕ ਸ਼ਬਦ ਬੋਲਣ ਨੂੰ ਲੈ ਕੇ ਅਤੇ ਮਜ਼ਦੂਰਾਂ 'ਤੇ ਝੂਠੇ ਪਾਏ ਪਰਚੇ ਰੱਦ ਕਰਵਾਉਣ ਨੂੰ ਲੈ ਕੇ ਡੀ.ਐੱਸ.ਪੀ. ਦਫ਼ਤਰ ਬਰਨਾਲਾ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਜਸਵੀਰ ਕੌਰ ਨੱਤ, ਦਲਿਤ ਮੁਕਤੀ ਮੋਰਚਾ ਦੇ ਆਗੂ ਜੁਗਰਾਜ ਸਿੰਘ ਟੱਲੇਵਾਲ, ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ, ਇਕਬਾਲ ਕੌਰ ਉਦਾਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਜ਼ਦੂਰ ਵਿਰੋਧੀ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਪੇਂਡੂ ਧਨਾਢਾਂ ਦੇ ਹੱਕ 'ਚ ਖੜ੍ਹਦੀ ਦਿਖਾਈ ਦੇ ਰਹੀ ਹੈ | ਜਿਸ ਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਪੰਧੇਰ ਦੇ ਧਨਾਢਾਂ 'ਤੇ ਐੱਸ.ਸੀ ਐਕਟ ਅਧੀਨ ਕੇਸ ਦਰਜ ਕਰ ਕੇ ਜੇਲ੍ਹ ਭੇਜਿਆ ਜਾਵੇ ਅਤੇ ਮਜ਼ਦੂਰਾਂ ਨੂੰ ਬਿਨਾਂ ਸ਼ਰਤ ਤੋਂ ਰਿਹਾਅ ਕੀਤਾ ਜਾਵੇ ਅਤੇ ਐੱਸ.ਐਚ.ਓ ਧਨੌਲਾ ਨੂੰ ਨੌਕਰੀ ਤੋਂ ਖ਼ਾਰਜ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੀੜਤਾ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ | ਡੀ.ਐੱਸ.ਪੀ ਬਰਨਾਲਾ ਦੇ ਭਰੋਸੇ ਤੋਂ ਬਾਅਦ ਧਰਨਾ ਚੁੱਕ ਲਿਆ | ਇਸ ਮੌਕੇ ਬਲਵਿੰਦਰ ਸਿੰਘ ਘਰਾਗਣਾ, ਹਰਮਨ ਸਿੰਘ ਹਿੰਮਤਪੁਰਾ, ਜੀਤ ਸਿੰਘ ਬੋਹਾ, ਬਿੱਟੂ ਸਿੰਘ ਖੋਖਰ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਜਗਜੀਤ ਸਿੰਘ ਕੱਟੂ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਐੱਸ.ਈ. ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਰਮਦਾਸੀਆ ਸਿੱਖ ਭਾਈਚਾਰੇ ਦੇ ਸ਼ਮਸ਼ਾਨਘਾਟ ਦਾ ਕਾਰਜ ਨੇਪਰੇ ਚਾੜਿ੍ਹਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।