02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਫੈਡਰੇਸ਼ਨ ਨੇ ਸਾਲਾਨਾ ਇਜਲਾਸ ਕਰਵਾਇਆ

ਅਜੀਤ ਡੈਸਕ 11-04-2026
ਅਮਰਗੜ੍ਹ, 10 ਅਪ੍ਰੈਲ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਅਮਰਗੜ੍ਹ ਦਾ ਜਥੇਬੰਦਕ ਇਜਲਾਸ ਕਾਮਰੇਡ ਦਰਸ਼ਨ ਸਿੰਘ ਬਾਗ਼ੀ ਯਾਦਗਾਰੀ ਭਵਨ ਅਮਰਗੜ੍ਹ ਵਿਖੇ ਕਰਵਾਇਆ ਗਿਆ | ਇਸ ਇਜਲਾਸ ਵਿੱਚ ਸੂਬੇ ਵੱਲੋਂ ਸਾਥੀ ਕਰਮ ਚੰਦ ਭਾਰਤਵਾਜ਼ ਸਰਪ੍ਰਸਤ, ਜਰਨੈਲ ਸਿੰਘ ਅÏਲਖ ਸੂਬਾ ਪ੍ਰਧਾਨ, ਜਮੀਲ ਖ਼ਾਨ ਖੰਨਾ ਸਰਕਲ, ਧਰਮਿੰਦਰ ਦੂਬੇ ਪਟਿਆਲਾ ਆਦਿ ਸ਼ਾਮਿਲ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਗੁਰਪ੍ਰੀਤ ਸਿੰਘ ਧੂਰੀ ਨੇ ਦੱਸਿਆ ਕਿ ਇਸ ਇਜਲਾਸ ਦੌਰਾਨ ਫੈਡਰੇਸ਼ਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿੱਚ ਸਰਬਸੰਮਤੀ ਨਾਲ ਅਰਜਿਤ ਕੁਮਾਰ ਢੀਂਗੀ ਨੂੰ ਪ੍ਰਧਾਨ, ਗਿਆਨ ਸਿੰਘ ਨਾਭਾ ਨੂੰ ਸੀਨੀਅਰ ਮੀਤ ਪ੍ਰਧਾਨ, ਇਸਟਰੂਪ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਫ਼ੌਜੀ ਮੀਤ ਪ੍ਰਧਾਨ, ਰਾਮ ਸਿੰਘ ਸਕੱਤਰ, ਸਤਵੰਤ ਸਿੰਘ ਸਹਾਇਕ ਸਕੱਤਰ, ਕੁਲਵਿੰਦਰ ਸਿੰਘ ਖ਼ਜ਼ਾਨਚੀ, ਸੁਖਵਿੰਦਰ ਸਿੰਘ ਸਹਾਇਕ ਖ਼ਜ਼ਾਨਚੀ, ਚਰਨਜੀਤ ਸਿੰਘ ਪੈੱ੍ਰਸ ਸਕੱਤਰ, ਐਡੀਟਰ ਜਗਸੀਰ ਸਿੰਘ ਬਾਗੜੀਆਂ, ਰਣਜੀਤ ਕੌਰ ਸਲਾਹਕਾਰ, ਕਰਨੈਲ ਸਿੰਘ ਅਤੇ ਰਾਜ ਸਿੰਘ ਨੌਹਰਾ ਨੂੰ ਸਰਪ੍ਰਸਤ ਚੁਣਿਆ ਗਿਆ | ਇਜਲਾਸ ਨੂੰ ਸੰਬੋਧਨ ਕਰਦਿਆਂ ਕਰਮ ਚੰਦ ਭਾਰਦਵਾਜ ਨੇ ਕੌਮੀ ਅਤੇ ਸੂਬਾਈ ਹਾਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਬਿਜਲੀ ਬਿੱਲ 2020 ਲਿਆ ਕੇ ਬੋਰਡਾਂ ਦਾ ਨਿੱਜੀਕਰਨ, ਠੇਕੇਦਾਰੀ ਸਿਸਟਮ ਅਤੇ ਲੇਬਰ ਕਾਨੂੰਨ ਵਿੱਚ ਸੋਧ ਕਰਕੇ 29 ਲੇਬਰ ਕਾਨੂੰਨ ਦੀ ਜਗ੍ਹਾ 4 ਲੈਵਲ ਕੋਡ ਲਿਆ ਰਹੀ ਹੈ, ਜਿਸ ਨਾਲ ਬਿਜਲੀ ਹੋਰ ਮਹਿੰਗੀ ਹੋਵੇਗੀ ਜਿਸ ਦਾ ਆਮ ਖਪਤਕਾਰਾਂ ਅਤੇ ਕਿਸਾਨਾਂ ਤੇ ਮਾੜਾ ਪ੍ਰਭਾਵ ਪਵੇਗਾ ਇਸ ਤੋਂ ਇਲਾਵਾ ਬਿਜਲੀ ਮੁਲਾਜ਼ਮਾਂ ਦੀਆਂ ਸੇਵਾਵਾਂ ਤੇ ਵੀ ਮਾੜਾ ਅਸਰ ਪਵੇਗਾ ਅਤੇ ਮੁਲਾਜ਼ਮਾਂ ਦੀ ਗਿਣਤੀ ਘਟੇਗੀ ਨਵੀਂ ਭਰਤੀ ਨਾ ਹੋਣ ਕਾਰਨ ਮੁਲਾਜ਼ਮਾਂ ਤੇ ਕੰਮ ਦਾ ਭਾਰ ਵੱਧ ਜਾਵੇਗਾ | ਉਨ੍ਹਾਂ ਕਿਹਾ ਕਿ ਬਿਜਲੀ ਮੁਲਾਜ਼ਮਾਂ ਨੂੰ ਇੱਕ- ਜੁੱਟ ਹੋ ਕੇ ਜਥੇਬੰਦੀ ਦਾ ਸਾਥ ਦਿੰਦਿਆਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਨਾ ਚਾਹੀਦਾ ਹੈ | ਇਹ ਇਜਲਾਸ ਨੂੰ ਹੋਰਨਾਂ ਤੋਂ ਇਲਾਵਾ ਜਮੀਲ ਖ਼ਾਨ, ਨਾਹਰ ਸਿੰਘ ਸਿਆਣ, ਰਾਜਦੀਪ ਸਿੰਘ, ਜਤਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਸੁਰਜੀਤ ਸਿੰਘ, ਅਵਤਾਰ ਸਿੰਘ ਢੀਗੀ ਆਦਿ ਨੇ ਸੰਬੋਧਨ ਕੀਤਾ | ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਵਿਜੇ ਕੁਮਾਰ ਵੱਲੋਂ ਬਾਖ਼ੂਬੀ ਨਿਭਾਈ ਗਈ ਅਤੇ ਅੰਤ ਵਿੱਚ ਅਰਜਿਤ ਕੁਮਾਰ ਢੀਂਗੀ ਨੇ ਆਏ ਸਾਥੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਐੱਨ.ਬੀ.ਸੀ. ਬੈਰਿੰਗ ਕੰਪਨੀ ਨੇ ਦੋ ਦਿਨਾਂ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਧਰਮ ਯੁੱਧ ਮੋਰਚਾ ਸਮਾਣਾ ਤੇ ਸ਼ਹੀਦ ਹੋਏ ਪਿੰਡ ਚੱਠਾ ਨਨਹੇੜਾ ਦੇ ਕਿਸਾਨ ਦਾ ਕੀਤਾ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।